ਹੁਣ ਕੈਪਟਨ ਸਰਕਾਰ ਸਮਾਂਬੱਧ ਜਾਂਚ ਕਰਕੇ ਬਹਿਬਲ ਕਲਾਂ-ਬਰਗਾੜੀ ‘ਤੇ ਇਨਸਾਫ ਦੇਵੇ- ਅਮਨ ਅਰੋੜਾ

TeamGlobalPunjab
1 Min Read

ਚੰਡੀਗੜ੍ਹ :  ਵਿਧਾਨ ਸਭਾ ਅੰਦਰ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹੱਕ ‘ਚ ਦਿੱਤੇ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਤਾਂ ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਫ਼ੈਸਲੇ ਦਾ ਸਵਾਗਤ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦੀ ਸਮਾਂਬੱਧ ਜਾਂਚ ਦੋਸ਼ੀਆਂ ਨੂੰ ਸਜਾ ਯਕੀਨੀ ਬਣਾਵੇ। ਅਮਨ ਅਰੋੜਾ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਸਪਸ਼ਟ ਕਰਨ ਕਿ ਸੁਪਰੀਮ ਕੋਰਟ ਵੱਲੋਂ ਦਿੱਤਾ ਗਿਆ ਫ਼ੈਸਲਾ ਬਹਿਬਲ ਕਲਾਂ, ਬਰਗਾੜੀ ਅਤੇ ਕੋਟਕਪੂਰਾ ਗੋਲੀਕਾਂਡ ਦੇ ਸਾਰੇ ਮਾਮਲਿਆਂ ਨਾਲ ਸੰਬੰਧਿਤ ਹੈ ਜਾਂ ਨਹੀਂ, ਕਿਉਂਕਿ ਇਹ ਸਾਰੇ ਅਲੱਗ-ਅਲੱਗ ਕੇਸ ਹਨ। ਅਮਨ ਅਰੋੜਾ ਜਦੋਂ ਬੋਲ ਰਹੇ ਸਨ ਤਾਂ ਉਸ ਸਮੇਂ ਅਕਾਲੀ ਦਲ (ਬਾਦਲ) ਦੇ ਵਿਧਾਇਕ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਸਨ। ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਬੇਅਦਬੀ ਮਾਮਲਿਆਂ ਬਾਰੇ ਗੱਲ ਸੁਣਨ ਲਈ ਵੀ ਤਿਆਰ ਨਹੀਂ ਹਨ। ਜਦਕਿ ਇਹ ਮਸਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜਿਆ ਹੋਇਆ ਹੈ।

Share This Article
Leave a Comment