ਹੁਣ ਮਛਰੇ ਹੋਏ ਕੈਦੀਆਂ ਦੀ ਜੇਲ੍ਹਾਂ ‘ਚ ਖੈਰ ਨਹੀਂ! ਹਵਾ ‘ਚ ਅਸਮਾਨ ਤੋਂ ਰੱਖੀ ਜਾਵੇਗੀ ਜੇਲ੍ਹਾਂ ‘ਤੇ ਨਜ਼ਰ

TeamGlobalPunjab
3 Min Read

ਚੰਡੀਗੜ੍ਹ : ਲੁਧਿਆਣਾ ਜੇਲ੍ਹ ‘ਚ ਪੁਲਿਸ ਅਤੇ ਕੈਦੀਆਂ ਵਿਚਕਾਰ ਹੋਈ ਖੂਨੀ ਝੜੱਪ ਅਤੇ ਨਾਭਾ ਜੇਲ੍ਹ ‘ਚ ਬੇਅਦਬੀ ਮਾਮਲਿਆਂ ਦੇ ਮੁੱਖ ਮੁਲਜ਼ਮ ਡੇਰਾ ਪ੍ਰੇਮੀ ਦੀ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਇਸ ਮਾਮਲੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਰੁੱਖ ਅਖ਼ਤਿਆਰ ਕਰ ਲਿਆ ਹੈ। ਜਿਸ ਸਬੰਧੀ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ‘ਚ ਇੱਕ ਮੀਟਿੰਗ ਕੀਤੀ ਗਈ ਜਿਸ ‘ਚ  ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁਲਾਜ਼ਮਾਂ ਨੂੰ ਜੇਲ੍ਹ ਵਿਭਾਗ ‘ਚ ਡੈਪੂਟੇਸ਼ਨ ‘ਤੇ ਭੇਜਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਉਹ ਲੋਕ ਖੁਫ਼ੀਆ ਜਾਣਕਾਰੀ ਇਕੱਠੀ ਕਰਨ ਲਈ ਜੇਲ੍ਹ ਸਟਾਫ਼ ਦੀ ਮਦਦ ਕਰ ਸਕਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜੇਲ੍ਹਾਂ ਦੀ ਨਿਗਰਾਨੀ ਡਰੋਨ ਰਾਹੀਂ ਵੀ ਕਰਵਾਉਣ ਦੀ ਗੱਲ ਕਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਾਰਡਨਾਂ ਦੀਆਂ ਖਾਲ੍ਹੀ ਪਈਆਂ 700 ਅਸਾਮੀਆਂ ਨੂੰ ਵੀ ਬਿਨਾਂ ਕਿਸੇ ਦੇਰੀ ਤੋਂ ਭਰਨ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਨੇ ਪਹਿਲਾਂ ਹੀ 400 ਵਾਰਡਨਾਂ ਦੀ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਲਈ ਵਿੱਤ ਵਿਭਾਗ ਵੱਲੋਂ ਪ੍ਰਵਾਨਗੀ ਵੀ ਮਿਲ ਚੁਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਜੇਲ੍ਹਾਂ ‘ਚ ਕੰਟੀਨਾਂ ਅਤੇ ਹੋਰ ਥਾਂ ਤਾਇਨਾਤ ਪੈਸਕੋ ਮੁਲਾਜ਼ਮਾਂ ਵੱਲੋਂ ਕੈਦੀਆਂ ਨੂੰ ਮੋਬਾਈਲ ਫ਼ੋਨ ਮੁਹਾਈਆ ਕਰਵਾਉਣ ਦੇ ਮਾਮਲਿਆਂ ‘ਤੇ ਵੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜੇਲ੍ਹ ਮੰਤਰੀ ਅਨੁਸਾਰ ਮੀਟਿੰਗ ਦੌਰਾਨ ਜੇਲ੍ਹ ਵਿਭਾਗ ਦੇ ਮੁਹਾਲੀ ਅੰਦਰ ਇੱਕ ਨਵੀਂ ਜੇਲ੍ਹ ਉਸਾਰੇ ਜਾਣ ਦੇ ਪ੍ਰਸਤਾਵ ਨੂੰ ਵੀ ਮੁੱਖ ਮੰਤਰੀ ਨੇ ਹਰੀ ਝੰਡੀ ਦੇ ਦਿੱਤੀ ਹੈ ਤਾਂ ਜੋ ਹੋਰਨਾਂ ਜੇਲ੍ਹਾਂ ਦੇ ਸਟਾਫ ‘ਤੇ ਦਬਾਅ ਅਤੇ ਕੈਦੀਆਂ ਦੀ ਜ਼ਿਆਦਾ ਗਿਣਤੀ ਨੂੰ ਘਟਾਇਆ ਜਾ ਸਕੇ।

ਇਸ ਦੌਰਾਨ ਜੇਲ੍ਹ ਮੰਤਰੀ ਨੇ ਵੀ ਇਹ ਮੰਨਿਆ ਹੈ ਕਿ ਸੂਬੇ ਦੀਆਂ ਕਈ ਜੇਲ੍ਹਾਂ ਅੰਦਰ ਮਿੱਥੀ ਸਮਰਥਾ ਤੋਂ ਵੱਧ ਕੈਦੀ ਬੰਦ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਹਾਲ ਹੀ ‘ਚ ਲੁਧਿਆਣਾ, ਨਾਭਾ ਤੇ ਬਠਿੰਡਾ ਜੇਲ੍ਹ ਅੰਦਰ ਕੁਝ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ਨੇ ਸੂਬੇ ਦੀਆਂ ਜੇਲ੍ਹਾਂ ‘ਚ ਕੈਦੀਆਂ ਦੀ ਸੁਰੱਖਿਆ ‘ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਹੋਰ ਕੀ ਕੀ ਹੋਇਆ ਇਸ ਮੀਟਿੰਗ ਵਿੱਚ ਤੇ ਕੈਦੀਆਂ ਤੋਂ ਇਲਾਵਾ ਜੇਲ੍ਹ ਵਿਭਾਗ ਸਬੰਧੀ ਸਰਕਾਰ ਨੇ ਕਿਹੜੇ ਕਿਹੜੇ ਫੈਸਲੇ ਲਏ ਹਨ ਇਹ ਜਾਣਨ ਲਈ ਤੁਸੀਂ ਹੇਠ ਦਿੱਤੇ ਵੀਡੀਓ ਲਿੰਕ ‘ਤੇ ਠੱਪਾ ਮਾਰੋ (ਕਲਿੱਕ ਕਰੋ)।

- Advertisement -

https://youtu.be/QNeSyiSR2yE

Share this Article
Leave a comment