ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ 26 ਦਸੰਬਰ 2019 ਤੋਂ 28 ਦਸੰਬਰ 2019 ਤੱਕ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲ ਕਾਰਨ ਜ਼ਿਲ੍ਹੇ ਵਿੱਚ 26 ਤੋਂ 28 ਦਸੰਬਰ ਤੱਕ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਹਨਾਂ ਦਿਨਾਂ ਦੌਰਾਨ ਜੀਵ ਹੱਤਿਆ ਕਰਨ ਕਾਰਣ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ ਫਾਇਦਾ ਉਠਾਇਆ ਜਾ ਸਕਦਾ ਹੈ। ਉਹਨਾਂ ਧਾਰਮਿਕ ਸਦਭਾਵਨਾਂ ਬਣਾਏ ਰੱਖਣ ਅਤੇ ਆਮ ਜਨਤਾ ਦੀ ਆਸਥਾ ਨੂੰ ਮੁੱਖ ਰੱਖਦੇ ਹੋਏ ਪਟਿਆਲਾ ਜ਼ਿਲ੍ਹੇ ਵਿੱਚ 26 ਦਸੰਬਰ ਤੋਂ 28 ਦਸੰਬਰ ਤੱਕ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਹੀਦੀ ਜੋੜ ਮੇਲ ਕਾਰਨ ਜ਼ਿਲ੍ਹੇ ‘ਚ ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ
Leave a Comment
Leave a Comment