ਲੁਧਿਆਣਾ: ਜਗਰਾਉਂ ਦੇ ਰਾਏਕੋਟ ਰੋਡ ‘ਤੇ ਇੱਕ ਸਕੂਲ ਬੱਸ ਸੰਤੁਲਨ ਵਿਗੜਨ ਕਾਰਨ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰ ਮੁਤਾਬਕ ਇਸ ਦਰਦਨਾਕ ਹਾਦਸੇ ‘ਚ ਪਹਿਲੀ ਜਮਾਤ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ ਕਈ ਜ਼ਖ਼ਮੀ ਹੋ ਗਏ।
ਦੱਸਿਆ ਜਾ ਰਿਹਾ ਹੈ ਸਥਾਨਕ ਪ੍ਰਾਈਵੇਟ ਸਕੂਲ ਦੀ ਬੱਸ ਲਾਗਲੇ ਪਿੰਡਾਂ ‘ਚੋਂ ਰੋਜ਼ਾਨਾ ਵਾਂਗ ਵਿਦਿਆਰਥੀਆਂ ਨੂੰ ਸਕੂਲ ਲੈ ਕੇ ਆ ਰਹੀ ਸੀ। ਸਥਾਨਕ ਰਾਏਕੋਟ ਰੋਡ ‘ਤੇ ਸਾਇੰਸ ਕਾਲਜ ਨੇੜੇ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਜੋ ਸੜਕ ਕਿਨਾਰੇ ਲੱਗੇ ਦਰੱਖ਼ਤ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ‘ਚੋਂ ਇਕ ਵਿਦਿਆਰਥੀ ਬਾਹਰ ਡਿੱਗ ਪਿਆ ਤੇ ਉਸਦੀ ਮੌਤ ਹੋ ਗਈ। ਹਾਦਸੇ ‘ਚ ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਪਿੰਡ ਵਾਸੀਆਂ ਨੇ ਤੁਰੰਤ ਬਾਹਰ ਕੱਢਿਆ। ਸੂਚਨਾ ਮਿਲਦੇ ਹੀ ਪੁਲਿਸ ਟੀਮ ਅਤੇ ਬੱਚਿਆਂ ਦੇ ਮਾਪੇ ਵੀ ਪਹੁੰਚ ਗਏ। ਗੁਰਮਨ ਦੇ ਸਿਰ ਦਾ ਇੱਕ ਹਿੱਸਾ ਸਰੀਰ ਤੋਂ ਵੱਖ ਹੋ ਗਿਆ ਸੀ। ਪੁੱਤ ਦੀ ਲਾਸ਼ ਦੇਖ ਕੇ ਮਾਪੇ ਬੇਹੋਸ਼ ਹੋ ਗਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।