ਮੁੰਬਈ: ਮਹਾਰਾਸ਼ਟਰ ਦੇ ਭੰਡਾਰਾ ‘ਚ ਸ਼ੁੱਕਰਵਾਰ ਦੇਰ ਰਾਤ ਇੱਕ ਸਰਕਾਰੀ ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਇਨ੍ਹਾਂ ਬੱਚਿਆਂ ਦੀ ਉਮਰ ਇਕ ਦਿਨ ਤੋਂ 3 ਮਹੀਨੇ ਦੱਸੀ ਜਾ ਰਹੀ ਹੈ, ਜਦਕਿ 7 ਬੱਚਿਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ 2 ਵਜੇ ਬੱਚਿਆਂ ਦੇ ਵਾਰਡ ‘ਚ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਧੂਆਂ ਨਿਕਲਦੇ ਵੇਖ ਹਸਪਤਾਲ ‘ਚ ਮੌਜੂਦ ਨਰਸ ਜਦੋਂ ਤੱਕ ਵਾਰਡ ‘ਚ ਪਹੁੰਚੀ ਉਦੋਂ ਤੱਕ 10 ਬੱਚੇ ਝੁਲਸ ਚੁੱਕੇ ਸਨ। ਦੱਸ ਦਈਏ ਕਿ ਇਸ ਵਾਰਡ ‘ਚ ਉਨ੍ਹਾਂ ਬੱਚਿਆਂ ਨੂੰ ਰੱਖਿਆ ਜਾਂਦਾ ਹੈ, ਜਿਨ੍ਹਾਂ ਦੀ ਹਾਲਤ ਕਾਫ਼ੀ ਨਾਜ਼ੁਕ ਹੁੰਦੀ ਹੈ ਅਤੇ ਜਨਮ ਦੇ ਸਮੇਂ ਜਿਨ੍ਹਾਂ ਦਾ ਭਾਰ ਬਹੁਤ ਘੱਟ ਹੁੰਦਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ‘ਤੇ ਦੁੱਖ ਜਤਾਉਂਦਿਆਂ ਟਵੀਟ ਕਰ ਲਿਖਿਆ, ”ਮਹਾਰਾਸ਼ਟਰ ਦੇ ਭੰਡਾਰਾ ‘ਚ ਦਿਲ ਦਹਿਲਾ ਦੇਣ ਵਾਲੀ ਤ੍ਰਾਸਦੀ ਹੈ, ਜਿੱਥੇ ਅਸੀਂ ਕੀਮਤੀ ਨੌਜਵਾਨ ਜੀਵਨ ਨੂੰ ਗੁਆ ਦਿੱਤਾ। ਮੇਰੇ ਵਿਚਾਰ ਸਾਰੇ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਜ਼ਖ਼ਮੀ ਜਲਦ ਹੀ ਠੀਕ ਹੋ ਜਾਣਗੇ।”
Heart-wrenching tragedy in Bhandara, Maharashtra, where we have lost precious young lives. My thoughts are with all the bereaved families. I hope the injured recover as early as possible.
— Narendra Modi (@narendramodi) January 9, 2021
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ”ਮਹਾਰਾਸ਼ਟਰ ਦੇ ਭੰਡਾਰਾ ‘ਚ ਵਾਪਰੇ ਅੱਗ ਹਾਦਸੇ ‘ਚ ਨਵਜੰਮੇ ਬੱਚਿਆਂ ਦੀ ਬੇਵਕਤੀ ਮੌਤ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ। ਇਸ ਦੁਖਦਾਈ ਘਟਨਾ ‘ਚ ਆਪਣੀਆਂ ਸੰਤਾਨਾਂ ਨੂੰ ਗੁਆ ਦੇਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਹਮਦਰਦੀ।”
महाराष्ट्र के भंडारा में हुए अग्नि हादसे में शिशुओं की असामयिक मृत्यु से मुझे गहरा दुख हुआ है। इस ह्रदय विदारक घटना में अपनी संतानों को खोने वाले परिवारों के प्रति मेरी हार्दिक संवेदना।
— President of India (@rashtrapatibhvn) January 9, 2021
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਟਵੀਟ ‘ਚ ਲਿਖਿਆ, ”ਮਹਾਰਾਸ਼ਟਰ ਦੇ ਹਸਪਤਾਲ ‘ਚ ਲੱਗੀ ਅੱਗ ਬਹੁਤ ਦੁਖਦਾਈ ਹੈ। ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। ਮੈਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਪੀੜਤਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਵੇ।”
The unfortunate incident of fire at Bhandara District General Hospital in Maharashtra is extremely tragic.
My condolences to the families of the children who lost their lives.
I appeal to Maha Govt to provide every possible assistance to the families of the injured & deceased.
— Rahul Gandhi (@RahulGandhi) January 9, 2021