ਉੱਤਰਾਖੰਡ ਗਲੇਸ਼ੀਅਰ ਦੀ ਤਬਾਹੀ: ਹੁਣ ਤੱਕ 10 ਮ੍ਰਿਤਕ ਦੇਹਾਂ ਬਰਾਮਦ, ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ

TeamGlobalPunjab
2 Min Read

ਦੇਹਰਾਦੂਨ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਰੈਣੀ ਪਿੰਡ ਵਿੱਚ ਅੱਜ ਗਲੇਸ਼ੀਅਰ ਫਟਣ ਕਾਰਨ ਤੋਲੀ ਗੰਗਾ ਨਦੀ ਵਿੱਚ ਹੜ੍ਹ ਆ ਗਿਆ। ਜਿਸ ਕਾਰਨ ਚਮੋਲੀ ਤੋਂ ਹਰਿਦੁਆਰ ਤੱਕ ਖ਼ਤਰਾ ਵਧ ਗਿਆ ਹੈ। ਉੱਥੇ ਹੀ ਪ੍ਰਧਾਨਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨਾਲ ਗੱਲ ਕੀਤੀ। ਉਨ੍ਹਾਂ ਨੇ ਰਾਜ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ।

ਫੌਜ, ਹਵਾਈ ਫੌਜ, ਐਨਡੀਆਰਐਫ, ਆਈਟੀਬੀਪੀ ਅਤੇ ਐੱਸਡੀਆਰਐਫ ਦੀਆਂ ਟੀਮਾਂ ਸਥਾਨਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਰਾਹਤ ਕਾਰਜ ਕਰ ਰਹੇ ਹਨ। ਇਸ ਤੋਂ ਇਲਾਵਾ ਹੁਣ ਤੱਕ 10 ਲੋਕਾਂ ਦੀ ਮ੍ਰਿਤਕ ਦੇਹ ਬਰਾਮਦ ਹੋ ਚੁੱਕੀ ਹੈ ਅਤੇ 100-150 ਲੋਕਾਂ ਦੀ ਮੌਤ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਪੁਰਾਣੀ ਵੀਡੀਓ ਸ਼ੇਅਰ ਨਾ ਕਰਨ ਅਤੇ ਸਬਰ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮਦਦ ਲਈ ਇਕ ਮੋਬਾਇਲ ਨੰਬਰ ਵੀ ਜਾਰੀ ਕੀਤਾ ਹੈ। ਉਤਰਾਖੰਡ ਦੇ ਮੁੱਖਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿੰਡਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਚਮੋਲੀ ਵਿਚ ਗਲੇਸ਼ੀਅਰ ਦੇ ਟੁੱਟਣ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉੱਥੇ ਹੀ ਗੰਭੀਰ ਰੂਪ ਨਾਲ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ ।

- Advertisement -

Share this Article
Leave a comment