ਪੰਜਾਬ ਦੇ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ 10 IAS ਅਫ਼ਸਰਾਂ ਦੇ ਹੋਏ ਤਬਾਦਲੇ

Rajneet Kaur
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਇਕ ਵਾਰ ਮੁੜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸਰਕਾਰ ਨੇ 10 IAS  ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕੀਤਾ ਹੈ। ਇਨ੍ਹਾਂ ’ਚ 6 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ  ਸ਼ਾਮਿਲ ਹਨ। ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਤਬਾਦਲਾ  ਆਦੇਸ਼ਾਂ ਮੁਤਾਬਕ ਪਟਿਆਲਾ, ਬਠਿੰਡਾ, ਲੁਧਿਆਣਾ, ਸ਼੍ਰੀ ਮੁਕਤਸਰ ਸਾਹਿਬ, ਕਪੂਰਥਲਾ ਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਬਦਲੇ ਗਏ ਹਨ।

ਬਠਿੰਡਾ ਤੋ ਬਦਲ ਕੇ ਸ਼ੋਕਤ ਅਹਿਮਦ ਨੂੰ ਪਟਿਆਲਾ, ਸਾਕਸ਼ੀ ਸਾਹਨੀ ਨੂੰ ਪਟਿਆਲਾ ਤੋਂ ਬਦਲ ਕੇ ਜ਼ਿਲ੍ਹਾ ਲੁਧਿਆਣਾ ਦਾ ਨਵਾਂ ਡਿਪਟੀ ਕਮਿਸ਼ਨਰ, ਹਰਪ੍ਰੀਤ ਸਿੰਘ ਸੂਦਨ ਨੂੰ ਜ਼ਿਲ੍ਹਾ ਮੁਕਤਸਰ ਸਾਹਿਬ, ਜਸਪ੍ਰੀਤ ਸਿੰਘ ਨੂੰ ਜ਼ਿਲ੍ਹਾ ਬਠਿੰਡਾ, ਆਦਿਤਿਆ ਉੱਪਲ ਨੂੰ ਜ਼ਿਲ੍ਹਾ ਪਠਾਨਕੋਟ ਤੇ ਅਮਿਤ ਪੰਚਾਲ ਨੂੰ ਜਿਲਾ ਕਪੂਰਥਲਾ ਦਾ ਨਵਾਂ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਵੱਡੀ ਪੱਧਰ ਤੇ ਪੁਲਿਸ ਵਿਭਾਗ ਅਤੇ ਸਿਵਲ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਸੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment