ਮੋਗਾ: ਮੋਗਾ ਦੇ ਪਿੰਡ ਲੰਡੇ ਕੇ ਵਿਚ ਦੇਰ ਰਾਤ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਨਾਲ 10 ਸਾਲਾ ਬੱਚੀ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮਿਲੀ ਹੈ ਦਾਦੇ ਦੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਚੱਲੀ ਸੀ। ਬੱਚੀ ਦਾ ਨਾਮ ਮਨਰੀਤ ਕੌਰ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਮਨਰੀਤ ਦੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅਸੀਂ ਅਲਮਾਰੀ ਵਿੱਚ ਰਿਵਾਲਵਰ ਰੱਖਿਆ ਹੋਇਆ ਸੀ।
ਅਲਮਾਰੀ ਨੂੰ ਤਾਲਾ ਲਗਾਉਣਾ ਭੁੱਲ ਕੇ ਜਦੋਂ ਮਨਰੀਤ ਆਪਣੇ ਕੱਪੜੇ ਕੱਢਣ ਗਈ ਤਾਂ ਉਸ ਨੇ ਰਿਵਾਲਵਰ ਚੁੱਕ ਲਿਆ ਅਤੇ ਅਚਾਨਕ ਗੋਲੀ ਚੱਲ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਮੋਗਾ ਦੇ ਪਿੰਡ ਲੰਡੇਕੇ ਦੀ ਰਹਿਣ ਵਾਲੀ ਮਨਰੀਤ ਕੌਰ ਦੀ ਆਪਣੇ ਦਾਦੇ ਦੇ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ।
ਦੇਰ ਰਾਤ ਅਲਮਾਰੀ ‘ਚੋਂ ਕੱਪੜੇ ਕੱਢਦੇ ਸਮੇਂ ਮਨਰੀਤ ਨੇ ਰਿਵਾਲਵਰ ਕੱਢ ਲਿਆ, ਜਿਸ ਤੋਂ ਅਚਾਨਕ ਫਾਇਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।