ਅੰਮ੍ਰਿਤਸਰ: ਜੱਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਦੇ ਮੌਕੇ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰ ਲੀਡਰ ਮੌਜੂਦ ਸਨ। ਇਸ ਤੋਂ ਪਹਿਲਾ ਭਾਰਤ ਵਿਚ ਬ੍ਰਿਟਿਸ਼ ਹਾਈ ਕਮਿਸ਼ਨਰ ਸਰ ਡੋਮੀਨਿਕ ਐਸਕੁਇਥ ਨੇ ਵੀ ਜੱਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਰਾਜਪਾਲ ਵੀਪੀ ਸਿੰਘ ਬਦਨੌਰ, ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਂਡਲ ਮਾਰਚ ਕੱਢ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਕੈਂਡਲ ਮਾਰਚ ਵਿੱਚ ਕੈਬਿਨੇਟ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਓਮ ਪ੍ਰਕਾਸ਼ ਸੋਨੀ, ਸੁਨੀਲ ਜਾਖੜ, ਆਸ਼ਾ ਕੁਮਾਰੀ, ਗੁਰਜੀਤ ਔਜਲਾ, ਸੁਨੀਲ ਦੱਤੀ, ਇੰਦਰਬੀਰ ਬੁਲਾਰੀਆ, ਰਾਜਕੁਮਾਰ ਵੇਰਕਾ ਤੋਂ ਇਲਾਵਾ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।
100 ਵੀਂ ਬਰਸੀ ‘ਤੇ ਜੱਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Leave a comment
Leave a comment