ਵਰਲਡ ਡੈਸਕ: ਬਰਤਾਨੀਆ ਦੇ 100 ਸਾਂਸਦਾਂ ਨੇ ਭਾਰਤ ਦੀ ਰਾਜਧਾਨੀ ਦਿੱਲੀ ਦੀਆਂ ਸਰਹਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਇੱਕ ਪੱਤਰ ਲਿਖਿਆ ਹੈ। ਇਸ ‘ਚ ਸਾਰੀਆਂ ਹੀ ਪਾਰਟੀਆਂ ਦੇ ਸਾਂਸਦ ਸ਼ਾਮਲ ਹਨ ਤੇ ਉਨ੍ਹਾਂ ਨੇ ਇਸ ਪੱਤਰ ‘ਚ ਭਾਰਤ ਦੇ ਹਾਲਾਤ ਉਪਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਸੂਤਰਾਂ ਦੇ ਹਵਾਲੇ ਨਾਲ ਸਿੱਖ ਐਮ.ਪੀ ਤਨਮਨਜੀਤ ਸਿੰਘ ਢੇਸੀ ਨੇ ਇਸ ਬਾਰੇ ਕਿਹਾ ਕਿ 100 ਤੋਂ ਵੱਧ ਸੰਸਦ ਮੈਂਬਰਾਂ ਤੇ ਲਾਰਡਜ਼ ਨੇ ਪ੍ਰਧਾਨ ਮੰਤਰੀ ਨੂੰ ਕਰਾਸ-ਪਾਰਟੀ ਪੱਤਰ ‘ਤੇ ਦਸਤਖਤ ਕਰ ਦਿੱਤੇ ਹਨ। ਜਿਸ ‘ਚ ਭਾਰਤ ਅੰਦਰ ਚੱਲ ਰਹੇ ਸ਼ਾਂਤੀਪੂਰਵਕ ਕਿਸਾਨ ਅੰਦੋਲਨ ਲਈ ਭਾਰੀ ਚਿੰਤਾਵਾਂ ਜ਼ਾਹਿਰ ਕੀਤੀਆਂ ਅਤੇ ਬੋਰਿਸ ਜੌਹਨਸਨ ਨੂੰ ਕਿਹਾ ਕਿ ਉਹ ਦਖਲ ਦੇ ਕੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਇਹ ਮਸਲਾ ਜਲਦੀ ਸੁਲਝਾਉਣ ਲਈ ਕਹਿਣ।