PM ਮੋਦੀ ਖਿਲਾਫ਼ ਪੋਸਟਰ ਲਗਾਉਣ ‘ਤੇ 100 FIR ਦਰਜ, 6 ਗ੍ਰਿਫਤਾਰ

Rajneet Kaur
2 Min Read

ਨਵੀਂ ਦਿੱਲੀ : ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਇਤਰਾਜ਼ਯੋਗ ਪੋਸਟਰ ਲਗਾਉਣ ਦੇ ਦੋਸ਼ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ 100 ਐਫਆਈਆਰ ਦਰਜ ਕੀਤੀਆਂ ਹਨ। ਸਾਰੇ ਮਾਮਲੇ ਪ੍ਰਿੰਟਿੰਗ ਪ੍ਰੈਸ ਐਕਟ ਅਤੇ ਪ੍ਰਾਪਰਟੀ ਐਕਟ ਦੇ ਤਹਿਤ ਦਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ (ਆਪ) ਦੇ ਦਫ਼ਤਰ ਤੋਂ ਨਿਕਲਣ ਵਾਲੀ ਵੈਨ ਵਿਚੋਂ ਪੋਸਟਰ ਵੀ ਜ਼ਬਤ ਕੀਤੇ ਗਏ। ਇਸ ਮਾਮਲੇ ‘ਚ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ ਕਿ ਦਿੱਲੀ ਵਿੱਚ 50,000 ਪੋਸਟਰ ਲਗਾਉਣ ਦੀ ਯੋਜਨਾ ਸੀ।

ਪੁਲਿਸ ਅਨੁਸਾਰ ਦਿੱਲੀ ਦੇ ਕੁਝ ਹਿੱਸਿਆਂ ‘ਚ ‘ਮੋਦੀ ਹਟਾਓ ਦੇਸ਼ ਬਚਾਓ’ ਦੇ ਨਾਅਰੇ ਵਾਲੇ ਪੋਸਟਰ ਲਗਾਏ ਗਏ ਸਨ। ਇਨ੍ਹਾਂ ਪੋਸਟਰਾਂ ਵਿਚ ਪ੍ਰਿੰਟਿੰਗ ਪ੍ਰੈਸ ਦਾ ਵੇਰਵਾ ਨਹੀਂ ਸੀ। ਆਈਪੀ ਸਟੇਟ ਪੁਲਿਸ ਸਟੇਸ਼ਨ ਦੇ ਇੱਕ ਕਾਂਸਟੇਬਲ ਨੇ ਪੱਪੂ ਮਹਿਤਾ ਨਾਮ ਦੇ ਇੱਕ ਵਿਅਕਤੀ ਨੂੰ ਪੋਸਟਰ ਲਗਾਉਂਦੇ ਹੋਏ ਫੜਿਆ। ਪੱਪੂ ਕੋਲ ਪੋਸਟਰਾਂ ਦੇ 38 ਬੰਡਲ ਮਿਲੇ ਹਨ।

ਆਮ ਆਦਮੀ ਪਾਰਟੀ ਨੇ ਪੁਲਿਸ ਦੀ ਕਾਰਵਾਈ ਨੂੰ ਤਾਨਾਸ਼ਾਹੀ ਕਰਾਰ ਦਿੱਤਾ ਹੈ। ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਲਿਖਿਆ- ਮੋਦੀ ਸਰਕਾਰ ਦੀ ਤਾਨਾਸ਼ਾਹੀ ਆਪਣੇ ਸਿਖਰ ‘ਤੇ ਹੈ। ਪੋਸਟਰ ‘ਚ ਇੰਨਾ ਇਤਰਾਜ਼ਯੋਗ ਕੀ ਹੈ ਕਿ ਮੋਦੀ ਜੀ ਨੇ 100 ਮਾਮਲੇ ਦਰਜ ਕਰਵਾ ਦਿੱਤੇ, ਤੁਸੀਂ ਸ਼ਾਇਦ ਪੀਐਮ ਮੋਦੀ ਨੂੰ ਨਹੀਂ ਜਾਣਦੇ ਹੋ, ਪਰ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਪੋਸਟਰ ਤੋਂ ਇੰਨਾ ਡਰ ਕਿਉਂ?

- Advertisement -

ਦਸ ਦਈਏ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਰਾਜਧਾਨੀ ਦਿੱਲੀ ਵਿੱਚ ਕੁਝ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਵੱਲੋਂ ਪੋਸਟਰ ਵਾਰ ਸ਼ੁਰੂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਦਿੱਲੀ ਦੀਆਂ ਵੱਖ-ਵੱਖ ਥਾਵਾਂ ‘ਤੇ ਇਸ ਸਬੰਧੀ ਪੋਸਟਰ ਲਗਾਏ ਜਾਣ ਦੀ ਸੂਚਨਾ ਮਿਲਣ ਤੋਂ ਬਾਅਦ ਹਰਕਤ ‘ਚ ਆਈ ਦਿੱਲੀ ਪੁਲਿਸ ਨੇ ਸੜਕ ਕਿਨਾਰੇ ਲੱਗੇ 2000 ਪੋਸਟਰਾਂ ਨੂੰ ਹਟਾ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment