ਫਾਜ਼ਿਲਕਾ: ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪੂਰੇ ਦੇਸ਼ ਵਿਚ ਕੋਵਿਡ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੈਗਾ ਕੈਂਪ ਆਯੋਜਿਤ ਕੀਤਾ ਗਿਆ।ਇਸ ਮੌਕੇ 100 ਸਾਲ ਤੋਂ ਵੱਧ ਉਮਰ ਦੀ ਬਜ਼ੁਰਗ ਔਰਤ ਸ਼ਾਂਤੀ ਦੇਵੀ ਨੇ ਵੀ ਵੈਕਸਿਨ ਲਗਵਾ ਕੇ ਲੋਕਾਂ ਵਿੱਚ ਫੈਲ ਰਹੇ ਡਰ ਨੂੰ ਦੂਰ ਕੀਤਾ। ਸ਼ਾਂਤੀ ਦੇਵੀ ਨੇ ਵੈਕਸਿਨ ਲਗਵਾਉਣ ਤੋਂ ਬਾਅਦ ਕਿਹਾ ਕਿ ਇਹ ਬਿਲਕੁਲ ਸੁਰੱਖਿਅਤ ਹੈ ਅਤੇ ਲੋਕਾਂ ਨੂੰ ਵੱਧ ਤੋ ਵੱਧ ਵੈਕਸਿਨ ਲਗਵਾ ਕੇ ਇਸ ਕਰੋਨਾ ਵਰਗੀ ਭਿਆਨਕ ਬੀਮਾਰੀ ਨੂੰ ਖਤਮ ਕਰਨ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।
ਵਿਧਾਇਕ ਫਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ ਨੇ ਲਗਾਏ ਗਏ ਕੈਂਪ ਦੌਰਾਨ ਸ਼ਿਰਕਤ ਕਰਦਿਆ ਕਿਹਾ ਕਿ ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਸਾਰੇ ਯੋਗ ਵਿਅਕਤੀਆਂ ਨੂੰ ਇਹ ਵੈਕਸੀਨ ਲਾਜ਼ਮੀ ਲਗਵਾਉਣੀ ਚਾਹੀਦੀ ਹੈ।ਵਿਧਾਇਕ ਘੁਬਾਇਆ ਨੇ ਦੱਸਿਆ ਕਿ 100 ਸਾਲ ਦੀ ਉਮਰ ਤੋ ਵੱਧ ਬਜ਼ੁਰਗ ਔਰਤ ਵੱਲੋਂ ਵੀ ਕੋਵਿਡ ਵੈਕਸੀਨੇਸ਼ਨ ਲਗਵਾਉਣਾ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨ੍ਹਾ ਦੱਸਿਆ ਕਿ ਇਸ ਕੈਂਪ ਦੌਰਾਨ 208 ਲੋਕਾਂ ਵੱਲੋਂ ਕੋਵਿਡ ਵੈਕਸੀਨੇਸ਼ਨ ਲਗਵਾਈ ਗਈ।