ਇੰਝ ਮਨਾ ਰਹੀ ਸ਼੍ਰੋਮਣੀ ਕਮੇਟੀ ਆਪਣਾ 100 ਸਾਲਾ ਸ਼ਤਾਬਦੀ ਸਮਾਗਮ, ਜਾਣੋ ਕੀ ਹੈ SGPC ਦਾ ਇਤਿਹਾਸ

TeamGlobalPunjab
2 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ 100 ਸਾਲਾਂ ਸਥਾਪਨਾ ਦਿਵਸ ਮਨਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਉਪਰੰਤ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਰਤਨ ਕੀਤਾ। ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਦੂਰ ਦਰਾਡੇ ਤੋਂ ਸੰਗਤ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੰਮ੍ਰਿਤਸਰ ਪਹੁੰਚੇ ਹਨ।

ਇਹਨਾਂ ਤੋਂ ਇਲਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸੀਨੀਅਰ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ, ਮੈਂਬਰ ਭਗਵੰਤ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਅਲਵਿੰਦਰ ਪਾਲ ਸਿੰਘ ਪੱਖੋਕੇ, ਮੰਗਵਿੰਦਰ ਸਿੰਘ ਖਾਪੜਖੇੜੀ ਆਦਿ ਮੌਜੂਦ ਹਨ।

- Advertisement -

ਸਿੱਖਾਂ ਦੀ ਮਿੰਨੀ ਪਾਰਲੀਮੈਂਟ SGPC ਦੇ ਇਤਿਹਾਸ ਦੀ ਗੱਲ ਕਰੀਏ ਤਾਂ ਸ਼੍ਰੋਮਣੀ ਕਮੇਟੀ 15 ਨਵੰਬਰ 1920 ਵਿੱਚ ਹੋਂਦ ‘ਚ ਆਈ ਸੀ। ਸ਼੍ਰੋਮਣੀ ਕਮੇਟੀ ਨੂੰ 1925 ਵਿੱਚ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਾਨਤਾ ਮਿਲੀ ਸੀ। ਕਮੇਟੀ ਦੇ ਪਹਿਲੇ ਪ੍ਰਧਾਨ ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼੍ਰੋਮਣੀ ਕਮੇਟੀ ਦਾ ਕੁਰਬਾਨੀਆਂ ਭਰਿਆ ਇਤਿਹਾਸ ਹੈ। ਕਮੇਟੀ ਦੇ ਮੈਂਬਰ ਅਤੇ ਪ੍ਰਧਾਨ ਦੀ ਚੋਣ ਵੋਟਾਂ ਰਹੀਂ ਹੁੰਦੀ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਲਈ 27 ਨਵੰਬਰ ਨੂੰ ਜਨਰਲ ਇਜਲਾਸ ਹੋਵੇਗਾ। ਕਮੇਟੀ ਦੇ ਮੈਂਬਰਾਂ ਦੀ ਚੋਣ ਹਰ ਪੰਜ ਸਾਲ ਬਾਅਦ ਹੁੰਦੀ ਹੈ। SGPC ਹਾਊਸ ਦੇ ਕੁੱਲ 190 ਮੈਂਬਰ ਹਨ। ਜਿਹਨਾਂ ਵਿੱਚ ਪੰਜ ਤਖ਼ਤ ਸਹਿਬਾਨਾਂ ਦੇ ਪੰਜ ਜਥੇਦਾਰ ਵੀ ਸ਼ਾਮਲ ਹੁੰਦੇ ਹਨ। ਜਦਕਿ ਵੋਟ ਪਾਉਣ ਦਾ ਅਧਿਕਾਰ 185 ਮੈਂਬਰਾਂ ਕੋਲ ਹੁੰਦਾ ਹੈ। 170 ਮੈਂਬਰ ਚੋਣ ਜਿੱਤ ਕੇ ਹਾਊਸ ‘ਚ ਸ਼ਾਮਲ ਹੁੰਦੇ ਹਨ। ਇਹਨਾਂ ਤੋਂ ਇਲਾਵਾ 15 ਮੈਂਬਰਾਂ ਨੂੰ ਨਾਮਜ਼ਦ ਕੀਤਾ ਜਾਂਦਾ ਹੈ।

Share this Article
Leave a comment