ਓਕ ਕਰੀਕ ਨਸਲੀ ਹਮਲਾ: 10ਵੀਂ ਬਰਸੀ ਮੌਕੇ ਬਾਇਡਨ ਨੇ ਦਿੱਤਾ ਇਕਜੁੱਟਤਾ ਦਾ ਸੱਦਾ

ਵਾਸ਼ਿੰਗਟਨ: 10 ਸਾਲ ਪਹਿਲਾਂ ਅਮਰੀਕਾ ਦੇ ਓਕ ਕਰੀਕ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਸਿਰਫਿਰੇ ਗੋਰੇ ਨਸਲਵਾਦੀ ਵਿਅਕਤੀ ਨੇ ਗੁਰੂ ਘਰ ਵਿੱਚ ਅੰਨੇਵਾਹ ਗੋਲੀਬਾਰੀ ਕਰਕੇ ਕੇ ਛੇ ਸਿੱਖਾਂ ਦਾ ਕਤਲ ਕਰ ਦਿੱਤਾ ਸੀ ਤੇ ਚਾਰ ਨੂੰ ਜ਼ਖਮੀ ਕਰ ਦਿੱਤਾ ਸੀ। ਮ੍ਰਿਤਕਾਂ ‘ਚ ਵਿੱਚ ਸਤਵੰਤ ਸਿੰਘ ਕਾਲੇਕਾ, ਪਰਮਜੀਤ ਕੌਰ, ਪ੍ਰਕਾਸ਼ ਸਿੰਘ, ਸੀਤਾ ਸਿੰਘ, ਰਣਜੀਤ ਸਿੰਘ ਅਤੇ ਸੁਵੇਗ ਸਿੰਘ ਸ਼ਾਮਲ ਸਨ।

5 ਅਗਸਤ, 2012 ਨੂੰ ਵਿੱਚ ਵਿਸਕਾਨਸਿਨ ਦੇ ਗੁਰਦੁਆਰੇ ਵਿੱਚ ਨਸਲੀ ਹਮਲੇ ਦੀ 10ਵੀਂ ਬਰਸੀ ਮੌਕੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕਾ ਵਿੱਚ ਬੰਦੂਕ ਹਿੰਸਾ ਨੂੰ ਘਟਾਉਣ ਅਤੇ ਮਾਰੂ ਹਥਿਆਰਾਂ ‘ਤੇ ਪਾਬੰਦੀ ਲਗਾਉਣ ਦਾ ਸੱਦਾ ਦਿੰਦਿਆਂ ਇਸ ਖ਼ਿਲਾਫ਼ ਖੜੇ ਹੋਣ ਲਈ ਕਿਹਾ ਹੈ। ਰਾਸ਼ਟਰਪਤੀ ਨੇ ਬਿਆਨ ’ਚ ਕਿਹ,‘ਓਕ ਕ੍ਰੀਕ ਗੋਲੀਬਾਰੀ ਸਾਡੇ ਦੇਸ਼ ਦੇ ਇਤਿਹਾਸ ਵਿੱਚ ਸਿੱਖ ਅਮਰੀਕੀਆਂ ‘ਤੇ ਸਭ ਤੋਂ ਖਤਰਨਾਕ ਹਮਲਾ ਸੀ। ਉਨ੍ਹਾਂ ਕਿਹਾ ਸਭ ਤੋਂ ਜ਼ਿਆਦਾ ਦੁੱਖ ਵਾਲੀ ਗੱਲ ਇਹ ਹੈ ਕਿ ਸਾਡੇ ਦੇਸ਼ ਦੇ ਧਾਰਮਿਕ ਸਥਾਨਾਂ ‘ਤੇ ਹਮਲੇ ਆਮ ਹੋ ਗਏ ਹਨ ਤੇ ਇਨ੍ਹਾਂ ਨੂੰ ਰੋਕਣਾ ਸਾਡੇ ਸਭ ਦੀ ਜ਼ਿੰਮੇਵਾਰੀ ਹੈ।’

ਉਨ੍ਹਾਂ ਨੇ ਕਿਹਾ ਕਿ, ‘ਸਾਨੂੰ ਬੰਦੂਕ ਹਿੰਸਾ ਨੂੰ ਘਟਾਉਣ ਅਤੇ ਆਪਣੇ ਸਾਥੀ ਅਮਰੀਕੀਆਂ ਨੂੰ ਸੁਰੱਖਿਅਤ ਰੱਖਣ ਲਈ ਹੁਣ ਤੋਂ ਕਦਮ ਚੁੱਕਣੇ ਜਾਰੀ ਰੱਖਣੇ ਚਾਹੀਦੇ ਹਨ। ਸਾਨੂੰ ਧਾਰਮਿਕ ਥਾਵਾਂ ਦੀ ਸੁਰੱਖਿਆ ਲਈ ਹੋਰ ਕੋਸ਼ਿਸ਼ਾ ਕਰਨੀਆਂ ਚਾਹੀਦੀਆਂ ਹਨ ਅਤੇ ਨਫ਼ਰਤ ਨੂੰ ਹਰਾਉਣ ਲਈ ਕਦਮ ਚੁੱਕਣ ਦੀ ਜ਼ਰੂਰਤ ਹੈ।’

ਇਹ ਵੀ ਦੱਸਣਯੋਗ ਹੈ ਕਿ ਇਸ ਹਮਲੇ ‘ਚ ਗੰਭੀਰ ਜ਼ਖਮੀ ਹੋਏ ਬਾਬਾ ਪੰਜਾਬ ਸਿੰਘ ਦਾ ਸਾਲ 2020 ਵਿੱਚ ਦੇਹਾਂਤ ਹੋ ਗਿਆ ਸੀ। ਗੋਲੀਆਂ ਲੱਗਣ ਕਾਰਨ ਉਹ ਅਧਰੰਗ ਦਾ ਸ਼ਿਕਾਰ ਹੋ ਗਏ ਸਨ ਤੇ ਅੱਠ ਸਾਲ ਦਰਦਨਾਕ ਸਥਿਤੀ ਵਿੱਚ ਰਹਿਣ ਬਾਅਦ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਪਾਕਿਸਤਾਨ ਸਥਿਤ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦਾ ਇੱਕ ਹਿੱਸਾ ਹੋਇਆ ਢਹਿ-ਢੇਰੀ

ਗੁਜਰਾਂਵਾਲਾ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਪਾਕਿਸਤਾਨ ਸਥਿਤ ਜੱਦੀ ਹਵੇਲੀ ਦਾ ਵੱਡਾ ਹਿੱਸਾ ਸ਼ੁੱਕਰਵਾਰ ਨੂੰ …

Leave a Reply

Your email address will not be published.