ਲੁਧਿਆਣਾ: ਜ਼ਿਲ੍ਹੇ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਚ ਇਕ ਦਮ ਵਾਧਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਇਕੱਠੇ 11 ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਜਾਂਚ ਦੌਰਾਨ ਹਜ਼ੂਰ ਸਾਹਿਬ ਨਾਲ ਸਬੰਧਿਤ 7 ਯਾਤਰੀਆਂ ਅਤੇ ਕੋਟਾ ਨਾਲ ਸਬੰਧਿਤ 4 ਵਿਦਿਆਰਥੀਆਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।