ਗਿਆਸਪੁਰਾ ਗੈਸ ਲੀਕ ਕਾਰਨ 11 ਮੌਤਾਂ, ਦੁਕਾਨਦਾਰ ਨੇ ਖੋਲ੍ਹਿਆ ਸੀ ਗਟਰ ਦਾ ਢੱਕਣ

Prabhjot Kaur
2 Min Read

ਲੁਧਿਆਣਾ: ਐਤਵਾਰ ਨੂੰ ਲੁਧਿਆਣਾ ‘ਚ ਜ਼ਹਿਰੀਲੀ ਗੈਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 11 ਤੱਕ ਪਹੁੰਚ ਗਈ ਹੈ। ਦੱਸਣਯੋਗ ਹੈ ਕਿ ਇਹ ਜ਼ਹਿਰੀਲੀ ਗੈਸ ਕਰਿਆਨਾ ਸਟੋਰ ਦੇ ਸਾਹਮਣੇ ਗਟਰ ਵਿੱਚੋਂ ਨਿਕਲੀ। ਗੈਸ ਨੂੰ ਹੋਰ ਫੈਲਣ ਤੋਂ ਰੋਕਣ ਲਈ ਦੇਰ ਰਾਤ ਤੱਕ ਇਲਾਕੇ ਵਿੱਚ ਕੰਮ ਜਾਰੀ ਰਿਹਾ। ਪ੍ਰਸ਼ਾਸਨਿਕ ਅਧਿਕਾਰੀ ਵੀ ਰਾਤ ਮੌਕੇ ‘ਤੇ ਮੌਜੂਦ ਰਹੇ। ਜਾਂਚ ਵਿੱਚ ਸਾਹਮਣੇ ਆਇਆ ਕਿ ਦੁਕਾਨ ਮਾਲਕ ਸੌਰਵ ਗੋਇਲ ਨੇ ਸੀਵਰੇਜ ਜਾਮ ਹੋਣ ਤੋਂ ਬਾਅਦ ਇਸ ਨੂੰ ਖੋਲ੍ਹਿਆ ਸੀ। ਜ਼ਹਿਰੀਲੀ ਗੈਸ ਨਿਕਲਣ ਕਾਰਨ ਸੌਰਵ, ਉਸ ਦੀ ਪਤਨੀ ਅਤੇ ਮਾਂ ਦੀ ਮੌਤ ਹੋ ਗਈ, ਜਦਕਿ ਵੱਡਾ ਭਰਾ ਹਸਪਤਾਲ ‘ਚ ਦਾਖਲ ਹੈ।

ਵਿਸ਼ੇਸ਼ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਅਤੇ ਮੰਦਭਾਗੀ ਦੱਸਦਿਆਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਦੋਸ਼ੀ ਦੀ ਭਾਲ ਲਈ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਲਈ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਮੁੱਖ ਇੰਜਨੀਅਰ ਵੱਲੋਂ ਪਹਿਲਾਂ ਹੀ ਮੌਕੇ ਤੋਂ ਨਮੂਨੇ ਲੈ ਲਏ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ. ਦੀ ਟੀਮ ਨੂੰ ਬੁਲਾਇਆ ਗਿਆ ਹੈ ਅਤੇ ਨਿਯਮਤ ਅੰਤਰਾਲਾਂ ‘ਤੇ ਗੈਸ ਦੇ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -

ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਸਾਹਨੇਵਾਲ ਵਿਖੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 304 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment