ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਵੱਲੋਂ 11 ਹਜ਼ਾਰ ਮੁਲਾਜ਼ਮਾਂ ਦੀ ਛਾਂਟੀ

Rajneet Kaur
2 Min Read

ਨਿਊਜ਼ ਡੈਸਕ: ਫੇਸਬੁੱਕ ਦੀ ਪੇਰੈਂਟ ਕੰਪਨੀ ਮੇਟਾ ਨੇ ਆਪਣੇ 11000 ਮੁਲਾਜ਼ਮਾਂ ਦੀ ਛਾਂਟੀ ਕਰ ਦਿੱਤੀ ਹੈ। ਇਹ ਅੰਕੜਾ ਕੰਪਨੀ ਲਈ ਕੰਮ ਕਰਦੇ ਮੁਲਾਜ਼ਮਾਂ ਦੀ ਕੁੱਲ ਨਫ਼ਰੀ ਦਾ 13 ਫੀਸਦ ਬਣਦਾ ਹੈ।

ਮੇਟਾ ਦੇ ਚੀਫ ਐਗਜ਼ੀਕਿਊਟਿਵ ਮਾਰਕ ਜ਼ੁਕਰਬਰਗ ਨੇ ਇਕ ਬਲਾਗ ਰਾਹੀਂ ਕਿਹਾ ਕਿ ਅੱਜ ਮੈਂ ਮੈਟਾ ਦੇ ਇਤਿਹਾਸ ‘ਚ ਲਏ ਗਏ ਕੁਝ ਸਭ ਤੋਂ ਮੁਸ਼ਕਲ ਫੈਸਲਿਆਂ ਬਾਰੇ ਦੱਸਣ ਜਾ ਰਿਹਾ ਹਾਂ। ਅਸੀਂ ਆਪਣੀ ਟੀਮ ਦੇ ਆਕਾਰ ਨੂੰ ਲਗਭਗ 13 ਫੀਸਦੀ ਘਟਾਉਣ ਦਾ ਫੈਸਲਾ ਕੀਤਾ ਹੈ। ਇਸ ਕਾਰਨ 11000 ਤੋਂ ਵੱਧ ਪ੍ਰਤਿਭਾਸ਼ਾਲੀ ਕਰਮਚਾਰੀਆਂ ਨੂੰ ਨੌਕਰੀ ਤੋਂ ਹੱਥ ਧੋਣੇ ਪੈ ਰਹੇ ਹਨ। ਮੈਟਾ ਵਿੱਚ ਇਸ ਸਮੇਂ ਲਗਭਗ 87,000 ਕਰਮਚਾਰੀ ਕੰਮ ਕਰ ਰਹੇ ਹਨ। ਕੱਢੇ ਗਏ 11000 ਕਰਮਚਾਰੀਆਂ ‘ਚ ਫੇਸਬੁੱਕ ਤੋਂ ਇਲਾਵਾ ਵਟਸਐਪ ਅਤੇ ਇੰਸਟਾਗ੍ਰਾਮ ਦੇ ਵੀ ਹਨ। ਉਨ੍ਹਾਂ ਕਿਹਾ ਕਿ ਕੰਪਨੀ ਵਿੱਚ ਨੌਕਰੀ ਤੋਂ ਕੱਢੇ ਜਾਣ ਵਾਲੇ ਕਰਮਚਾਰੀਆਂ ਨੂੰ 4 ਮਹੀਨਿਆਂ ਦੀ ਵਾਧੂ ਤਨਖਾਹ ਦਿੱਤੀ ਜਾ ਰਹੀ ਹੈ।

ਟਵਿੱਟਰ ਅਤੇ ਮੇਟਾ ਨੂੰ ਛੱਡ ਕੇ ਹੋਰ ਕੰਪਨੀਆਂ ਦੀ ਗੱਲ ਕਰੀਏ ਤਾਂ ਸਪੈਕਟਰਮ ਨੇ ਆਪਣੇ ਕਰਮਚਾਰੀਆਂ ਦੀ ਗਿਣਤੀ ਵਿੱਚ ਕਟੌਤੀ ਕਰਨ ਦੀ ਯੋਜਨਾ ਬਣਾਈ ਹੈ। ਕੰਪਨੀ 14 ਫੀਸਦੀ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ। ਇਸੇ ਸੇਲਜ਼ਫੋਰਸ ਨੇ ਵੀ ਸੈਂਕੜੇ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਅਜਿਹੇ ‘ਚ ਸਵਾਲ ਉਠਾਇਆ ਜਾ ਰਿਹਾ ਹੈ ਕਿ ਕੀ ਮੰਦੀ ਦੇ ਸੰਕੇਤ ਮਿਲਣ ਲੱਗੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment