ਤੇਲ ਦੀਆਂ ਵਧ ਰਹੀਆਂ ਕੀਮਤਾਂ ‘ਤੇ ਪ੍ਰਦਰਸ਼ਨ ਹੋਏ ਤੇਜ਼, ਪ੍ਰੋਫੈਸਰ ਸਾਧੂ ਸਿੰਘ ਨੇ ਕੇਂਦਰ ਸਰਕਾਰ ਤੇ ਲਾਏ ਗੰਭੀਰ ਦੋਸ਼

TeamGlobalPunjab
2 Min Read

ਫ਼ਰੀਦਕੋਟ : ਦੇਸ਼ ਅੰਦਰ ਤੇਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਆਏ ਦਿਨ ਪੈਟਰੋਲ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗ ਪਈਆਂ ਹਨ । ਲਗਾਤਾਰ ਵਧ ਰਹੀਆਂ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਭਾਰੀ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਪਿਛਲੇ ਦਿਨੀਂ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਕੇਂਦਰ ਸਰਕਾਰ ਵਿਰੁੱਧ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਤਾਂ ਉੱਥੇ ਹੁਣ ਸਾਬਕਾ ਸੰਸਦ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ ਵੱਲੋਂ ਵੀ ਕੇਂਦਰ ਸਰਕਾਰ ਵਿਰੁੱਧ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ ਪ੍ਰੋਫ਼ੈਸਰ ਸਾਧੂ ਸਿੰਘ ਨੇ ਬੋਲਦਿਆਂ ਕਿਹਾ ਕਿ ਅੱਜ ਹਾਲਾਤ ਇਹ ਹੋ ਗਏ ਹਨ ਕਿ ਅੰਤਰਰਾਸ਼ਟਰੀ ਪੱਧਰ ਤੇ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘਟਦੀਆਂ ਜਾ ਰਹੀਆਂ ਹਨ ਜਦੋਂ ਕਿ ਦੇਸ਼ ਅੰਦਰ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੇ ਹਨ। ਇਸ ਦੇ ਨਾਲ ਹੀ ਸਾਥੀ ਆਗੂਆਂ ਨੇ ਵੀ ਕੇਂਦਰ ਸਰਕਾਰ ਵਿਰੁਧ ਦੱਬ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਬੋਲਦਿਆਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਸੱਤਾ ਵਿਚ ਆਈ ਤਾਂ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦੇ ਪਹੁੰਚਾਉਣ ਤੇ ਲੱਗੀ ਹੋਈ ਹੈ।ਦੱਸ ਦਈਏ ਕਿ ਦੋ ਦਿਨਾਂ ਦੇ ਬਾਅਦ ਦੇਸ਼ ਅੰਦਰ ਅੱਜ ਫੇਰ ਕਈ ਥਾਵੀਂ ਪੈਂਤੀ ਪੈਸੇ ਪੈਟਰੋਲ ਅਤੇ ਪੈਂਤੀ ਪੈਸੇ ਡੀਜ਼ਲ ਦੀ ਕੀਮਤ ਵਿਚ ਵਾਧਾ ਹੋਇਆ ਹੈ । ਹਾਲਾਤ ਇਹ ਹੋ ਗਏ ਹਨ ਕਿ ਕਈ ਥਾਵੀਂ ਪੈਟਰੋਲ ਦੀਆਂ ਕੀਮਤਾਂ ਸੌ ਤੋਂ ਵਧੇਰੇ ਹੋ ਗਈਆਂ ਹਨ

Share this Article
Leave a comment