ਕੋਰੋਨਾ ਦੇ ਮਸਲੇ ‘ਤੇ ਭੜ੍ਹਕੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਦੇਖੋ ਕੀ ਕਿਹਾ

TeamGlobalPunjab
1 Min Read

ਅੰਮ੍ਰਿਤਸਰ : ਦੇਸ਼ ਅੰਦਰ ਕਿਸਾਨੀ ਸੰਘਰਸ਼ ਲਗਾਤਾਰ ਤੇਜ਼ੀ ਫੜਦਾ ਜਾ ਰਿਹਾ ਹੈ । ਆਏ ਦਿਨ ਕਿਸਾਨ ਆਗੂਆਂ ਵੱਲੋਂ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲਾਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ  ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ ਵੱਲੋਂ ਵੀ ਨੌਜਵਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਜਾ ਰਹੀ ਹੈ। ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਤੋਂ ਪੰਜ ਮਾਰਚ ਨੂੰ ਇਕ ਬਹੁਤ ਵੱਡਾ ਇਕੱਠ ਦਿੱਲੀ ਵੱਲ ਕੂਚ ਕਰਨ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਡੀ ਤਾਦਾਦ ਵਿੱਚ ਟਰੈਕਟਰਾਂ ਦੇ ਜ਼ਰੀਏ ਅੰਮ੍ਰਿਤਸਰ ਜੰਡਿਆਲਾ ਤੋਂ ਨੌਜਵਾਨ ਦਿੱਲੀ ਵੱਲ ਜਾਣਗੇ  ।

ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਬੋਲਦਿਆਂ ਕੋਰੋਨਾ ਵਾਇਰਸ ਦੇ ਵਧ ਰਹੇ ਅੰਕੜਿਆਂ ਤੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਨਾਮ ਤੇ ਇੱਕ ਵਾਰ ਫੇਰ ਲੋਕਾਂ ਨੂੰ ਘਰਾਂ ‘ਚ ਡੱਕਣ ਦੀ ਤਿਆਰੀ ਕੀਤੀ ਜਾ ਰਹੀ ਹੈ   ਉਨ੍ਹਾਂ ਦੱਸਿਆ ਕਿ ਆਉਂਦੇ ਦਿਨੀਂ ਜਿਨ੍ਹਾਂ ਜਗਾਵਾਂ ਤੇ ਚੋਣਾਂ ਹੋਣ ਜਾ ਰਹੀਆਂ ਹਨ ਅੱਜ ਉਥੇ ਕੋਰੋਨਾ ਦੀ ਕੋਈ ਗੱਲ ਨਹੀਂ ਹੈ ਪਰ ਗੋਦੀ ਮੀਡੀਆ ਸਿਰਫ਼ ਕਿਸਾਨੀ ਸੰਘਰਸ਼ ਦਾ ਇਕੱਠ ਹੀ ਲਗਾਤਾਰ ਦਿਖਾਵੇਗਾ  ।

Share this Article
Leave a comment