ਭਾਰਤ ‘ਚ 12.5 ਕਰੋੜ ਲੋਕਾਂ ਨੇ ਤੈਅ ਮਿਆਦ ‘ਚ ਨਹੀਂ ਲਈ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ

TeamGlobalPunjab
1 Min Read

ਨਵੀਂ ਦਿੱਲੀ: ਭਾਰਤ ਸਰਕਾਰ ਨੇ ਲੋਕ ਸਭਾ ‘ਚ ਕਿਹਾ ਕਿ 30 ਨਵੰਬਰ ਤੱਕ ਦੇਸ਼ ਵਿਚ ਕੁੱਲ 12.5 ਕਰੋੜ ਲੋਕਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੈਣ ਤੋਂ ਬਾਅਦ ਤੈਅ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਕੋਵਿਡ-19 ਦੀ ਦੂਜੀ ਖੁਰਾਕ ਨਹੀਂ ਲਈ ਹੈ।

ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ। ਉਹਨਾਂ ਨੂੰ ਪੁੱਛਿਆ ਗਿਆ ਕਿ ਦੇਸ਼ ਵਿਚ ਕਿੰਨੇ ਲੋਕਾਂ ਨੇ ਨਿਰਧਾਰਤ ਮਿਆਦ ਪੂਰੀ ਹੋਣ ਤੋਂ ਬਾਅਦ ਵੀ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ ਹੈ।ਉਹਨਾਂ ਕਿਹਾ ਕਿ 30 ਨਵੰਬਰ ਤੱਕ ਦੇਸ਼ ਵਿਚ ਕੁੱਲ 12.5 ਕਰੋੜ ਲੋਕਾਂ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲੈਣ ਤੋਂ ਬਾਅਦ ਨਿਰਧਾਰਤ ਮਿਆਦ ਪੂਰੀ ਹੋਣ ਦੇ ਬਾਵਜੂਦ ਅਜੇ ਤੱਕ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਨਹੀਂ ਲਈ ਹੈ।

ਇਹ ਪੁੱਛੇ ਜਾਣ ‘ਤੇ ਕਿ ਕੀ ਸਰਕਾਰ ਨੇ ਅਜਿਹੇ ਲੋਕਾਂ ਦੀ ਪਛਾਣ ਕਰਨ ਅਤੇ ਉਹਨਾਂ ਤੱਕ ਪਹੁੰਚਣ ਲਈ ਕੋਈ ਯੋਜਨਾ ਬਣਾਈ ਹੈ, ਪਵਾਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ‘ਹਰ ਘਰ ਦਸਤਕ’ ਮੁਹਿੰਮ 3 ਨਵੰਬਰ ਤੋਂ ਸ਼ੁਰੂ ਕੀਤੀ ਹੈ, ਜਿਸ ਵਿਚ ਉਹਨਾਂ ਲੋਕਾਂ ਦੀ ਪਛਾਣ ਕੀਤੀ ਜਾਵੇਗੀ, ਜਿਨ੍ਹਾਂ ਨੇ ਦੂਜੀ ਖੁਰਾਕ ਲੈਣੀ ਹੈ। ਇਸ ਮੁਹਿੰਮ ਵਿਚ ਅਜਿਹੇ ਲੋਕਾਂ ਦਾ ਟੀਕਾਕਰਨ ਕੀਤਾ ਜਾਵੇਗਾ।

Share this Article
Leave a comment