ਮੁਹਾਲੀ: ਪੰਜਾਬ ਵਿੱਚ ਮਾਈਨਿੰਗ ਮੁੱਦੇ ‘ਤੇ ਸਿਆਸਤ ਲਗਾਤਾਰ ਭਾਰੀ ਪੈ ਰਹੀ ਹੈ। ਜ਼ਿਲ੍ਹਾ ਮੁਹਾਲੀ ਦੇ ਡੇਰਾਬੱਸੀ ਅਤੇ ਖਰੜ ਸਬ ਡਿਵੀਜ਼ਨ ‘ਚ ਮਾਈਨਿੰਗ ਨੂੰ ਲੈ ਕੇ ਕਾਫੀ ਚਰਚਾਵਾਂ ਉੱਠ ਰਹੀਆਂ ਹਨ ਇੱਥੇ ਨਾਜਾਇਜ਼ ਮਾਈਨਿੰਗ ਖਿਲਾਫ ਮਾਮਲੇ ਤਾਂ ਦਰਜ ਹੋ ਰਹੇ ਹਨ, ਪਰ ਕਾਰਵਾਈ ਨਹੀਂ ਕੀਤੀ ਜਾ ਰਹੀ। ਐਫਆਈਆਰ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ।
ਦੂਜੇ ਪਾਸੇ ਦਿਨ ਪ੍ਰਤੀ ਦਿਨ ਗੈਰ ਕਾਨੂੰਨੀ ਮਾਈਨਿੰਗ ਵਿੱਚ ਵਾਧਾ ਹੋ ਰਿਹਾ ਹੈ। ਸਾਲ 2018 ਵਿੱਚ 17 ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਪਿਛਲੇ ਸਾਲ 2019 ਵਿੱਚ 21 ਅਤੇ ਇਸ ਸਾਲ 2020 ਵਿੱਚ ਹੁਣ ਤੱਕ 12 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਜਦਕਿ 29 ਹੋਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੇ ਤਿੰਨ ਸਾਲਾਂ ‘ਚ ਲਗਭਗ 50 ਫੀਸਦੀ ਮਾਮਲੇ ਮੁਬਾਰਕਪੁਰ ਤੇ ਡੇਰਾਬਸੀ ਵਿੱਚ ਦਰਜ ਕੀਤੇ ਗਏ ਹਨ। ਜ਼ਿਲ੍ਹਾ ਮਾਈਨਿੰਗ ਅਧਿਕਾਰੀ ਗੁਰਪ੍ਰੀਤ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮਾਈਨਿੰਗ ਦੇ ਮਾਮਲਿਆਂ ਨੂੰ ਰੋਕਣ ਦੇ ਲਈ ਵਿਭਾਗ ਵੱਲੋਂ ਲਗਾਤਾਰ ਸਖਤੀ ਵਰਤੀ ਜਾ ਰਹੀ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਵੱਲੋਂ ਫੌਰੀ ਤੌਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।