ਬੇਕਰੀ ਅਤੇ ਗੱਦੇ ਦੀ ਫੈਕਟਰੀ ‘ਤੇ ਛਾਪਾ, 12 ਭਾਰਤੀ ਗੈਰ ਕਾਨੂੰਨੀ ਢੰਗ ਨਾਲ ਕੰਮ ਕਰਨ ਦੋਸ਼ ਹੇਠ ਗ੍ਰਿਫਤਾਰ

Prabhjot Kaur
2 Min Read

ਨਿਊਜ਼ ਡੈਸਕ: ਬ੍ਰਿਟਿਸ਼ ਇਮੀਗ੍ਰੇਸ਼ਨ ਅਧਿਕਾਰੀਆਂ ਨੇ 12 ਭਾਰਤੀ ਨਾਗਰਿਕਾਂ ਨੂੰ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਇੱਕ ਗੱਦੇ ਅਤੇ ਕੇਕ ਫੈਕਟਰੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 11 ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ। ਫਿਲਹਾਲ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਬ੍ਰਿਟੇਨ ਦੇ ਗ੍ਰਹਿ ਦਫਤਰ ਦੇ ਇੱਕ ਬਿਆਨ ਅਨੁਸਾਰ, ਇਮੀਗ੍ਰੇਸ਼ਨ ਇਨਫੋਰਸਮੈਂਟ ਅਫਸਰਾਂ ਨੇ ਇੰਗਲੈਂਡ ਦੇ ਵੈਸਟ ਮਿਡਲੈਂਡਸ ਖੇਤਰ ‘ਚ ਗੱਦੇ ਦੇ ਕਾਰੋਬਾਰ ਨਾਲ ਜੁੜੇ ਇੱਕ ਯੂਨਿਟ ‘ਤੇ ਛਾਪਾ ਮਾਰਿਆ। ਅਧਿਕਾਰੀਆਂ ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਉਥੇ ਨਾਜਾਇਜ਼ ਕੰਮ ਹੋ ਰਿਹਾ ਹੈ।

ਕੇਕ ਫੈਕਟਰੀ ਤੋਂ ਗ੍ਰਿਫਤਾਰ

ਬਿਆਨ ਮੁਤਾਬਕ ਅਧਿਕਾਰੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਦੇ ਦੋਸ਼ ‘ਚ 7 ਭਾਰਤੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਹਿ ਦਫਤਰ ਦੇ ਅਨੁਸਾਰ, ਚਾਰ ਹੋਰ ਭਾਰਤੀ ਨਾਗਰਿਕਾਂ ਨੂੰ ਨੇੜਲੀ ਕੇਕ ਫੈਕਟਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ‘ਤੇ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਨ ਦਾ ਦੋਸ਼ ਹੈ।

ਭਾਰਤੀ ਔਰਤ ਵੀ ਗ੍ਰਿਫਤਾਰ

- Advertisement -

ਇਸ ਤੋਂ ਇਲਾਵਾ ਇੱਕ ਭਾਰਤੀ ਔਰਤ ਨੂੰ ਵੀ ਇਮੀਗ੍ਰੇਸ਼ਨ ਉਲੰਘਣਾ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਚਾਰ ਲੋਕਾਂ ਨੂੰ ਬਰਤਾਨੀਆ ਤੋਂ ਕੱਢਣ ਜਾਂ ਭਾਰਤ ਡਿਪੋਰਟ ਕਰਨ ਬਾਰੇ ਵਿਚਾਰ ਅਧੀਨ ਹਿਰਾਸਤ ਵਿੱਚ ਲਿਆ ਗਿਆ ਹੈ। ਬਾਕੀ 8 ਲੋਕਾਂ ਨੂੰ ਇਸ ਸ਼ਰਤ ‘ਤੇ ਜ਼ਮਾਨਤ ਦਿੱਤੀ ਗਈ ਹੈ ਕਿ ਉਹ ਨਿਯਮਿਤ ਤੌਰ ‘ਤੇ ਗ੍ਰਹਿ ਦਫਤਰ ਨੂੰ ਰਿਪੋਰਟ ਕਰਨ।

ਇਸ ਦੌਰਾਨ ਜੇਕਰ ਸਬੰਧਤ ਫੈਕਟਰੀ ਵਿੱਚ ਗੈਰ-ਕਾਨੂੰਨੀ ਮਜ਼ਦੂਰਾਂ ਨੂੰ ਕੰਮ ‘ਤੇ ਰੱਖੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਅਤੇ ਜ਼ਰੂਰੀ ਪ੍ਰੀ-ਰੁਜ਼ਗਾਰ ਟੈਸਟ ਨਾ ਕਰਵਾਏ ਗਏ ਤਾਂ ਇਹ ਸਾਬਤ ਹੋਣ ‘ਤੇ ਦੋਵਾਂ ਯੂਨਿਟਾਂ ਨੂੰ ਜੁਰਮਾਨਾ ਹੋ ਸਕਦਾ ਹੈ। ਦੋਵੇਂ ਕਾਰੋਬਾਰ ਇੰਗਲੈਂਡ ਦੇ ਵੈਸਟ ਮਿਡਲੈਂਡਜ਼ ਖੇਤਰ ਵਿੱਚ ਅਧਾਰਤ ਸਨ ਅਤੇ ਛਾਪੇਮਾਰੀ ਖੁਫੀਆ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ ਕਿ ਉਥੇ ਗੈਰ ਕਾਨੂੰਨੀ ਕਾਮੇ ਕੰਮ ਕਰਦੇ ਸਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment