ਤਾਮਿਲਨਾਡੂ: ਦੇਸ਼ ਅੰਦਰ ਵਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਰਮਿਆਨ ਤਾਮਿਲਨਾਡੂ ਤੋਂ ਕੋਰੋਨਾ ਵਾਇਰਸ ਸੰਬੰਧੀ ਇਕ ਹੈਰਾਨੀਜਨਕ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਥੇ 12 ਸਾਲ ਤੋਂ ਘੱਟ ਉਮਰ ਦੇ 121 ਬੱਚਿਆਂ ਨੂੰ ਕੋਰੋਨਾ ਵਾਇਰਸ ਨੇ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ। ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਥੇ ਕੋਰੋਨਾ ਦੇ 121 ਨਵੇਂ ਕੇਸ ਸਾਹਮਣੇ ਆਉਣ ਨਾਲ ਕੁੱਲ ਕੇਸਾਂ ਦੀ ਗਿਣਤੀ 2058 ਹੋ ਗਈ ਹੈ ।
ਦਸ ਦੇਈਏ ਕਿ ਰਾਜਧਾਨੀ ਚੇਨਈ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਬਦਸਤੂਰ ਜਾਰੀ ਹੈ। ਇਥੇ ਬੀਤੀ ਕਲ੍ਹ 103 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਇਥੇ ਕੁਲ ਕੇਸਾਂ ਦੀ ਗਿਣਤੀ 673 ਹੋ ਗਈ ਹੈ। ਇਸੇ ਦਰਮਿਆਨ ਰਾਹਤ ਦੀ ਖਬਰ ਹੈ ਕਿ ਹੁਣ ਤੱਕ ਇਥੇ 1128 ਮਰੀਜ਼ ਠੀਕ ਹੋ ਚੁੱਕੇ ਹਨ। ਮੰਗਲਵਾਰ ਨੂੰ 27 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਤਾਮਿਲਨਾਡੂ ਵਿੱਚ ਮੰਗਲਵਾਰ ਨੂੰ ਕੋਰੋਨਾ ਤੋਂ ਇੱਕ ਮੌਤ ਵੀ ਹੋਈ ਸੀ। ਇੱਥੇ ਹੁਣ ਤੱਕ ਕੁੱਲ 25 ਲੋਕਾਂ ਦੀ ਮੌਤ ਹੋ ਚੁੱਕੀ ਹੈ।