ਮੋਗਾ: ਇਥੋਂ ਦੇ ਬਾਘਾਪੁਰਾਣਾ ਅਧੀਨ ਪਿੰਡ ਆਲਮਵਾਲਾ ਵਿਖੇ ਇੱਕ 12 ਸਾਲ ਦੇ ਬੱਚੇ ਨੂੰ ਅਗਵਾ ਕਰਨ ਦੀ ਵਾਰਦਾਤ ਵਾਪਰੀ ਹੈ। ਅਮਨਦੀਪ ਸਿੰਘ ਆਪਣੇ ਦੋਸਤ ਨਾਲ ਘਰ ਦੇ ਬਾਹਰ ਗੇਟ ਕੋਲ ਖੜ੍ਹਾ ਸੀ। ਬਾਅਦ ਦੁਪਹਿਰ ਕੁਝ ਨੌਜਵਾਨ ਮਾਰੂਤੀ ਕਾਰ ‘ਚ ਸਵਾਰ ਹੋ ਕੇ ਆਉਂਦੇ ਹਨ ਅਤੇ ਅਮਨਦੀਪ ਨੂੰ ਅਗਵਾ ਕਰਕੇ ਫਰਾਰ ਹੋ ਜਾਂਦੇ ਹਨ।
ਇਸ ਤੋਂ ਬਾਅਦ ਅਮਨਦੀਪ ਦੇ ਦੋਸਤ ਨੇ ਉਸ ਦੇ ਘਰਦਿਆਂ ਨੂੰ ਅਗਵਾ ਹੋਣ ਸਬੰਧੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਡੀਐੱਸਪੀ ਜਗਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਅਗਵਾਕਾਰਾਂ ਦਾ ਸੁਰਾਗ ਲਗਾਉਣ ਲਈ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਅਗਵਾਕਾਰਾਂ ਨੂੰ ਫੜਨ ਲਈ ਚੱਪੇ ਚੱਪੇ ‘ਤੇ ਨਾਕਾਬੰਦੀ ਕਰ ਦਿੱਤੀ ਹੈ।