ਚੰਡੀਗੜ੍ਹ: ਖਨੌਰੀ ਬਾਰਡਰ ’ਤੇ ਬੈਠੇ 121 ਕਿਸਾਨਾਂ ਨੇ ਮਰਨ ਵਰਤ ਖ਼ਤਮ ਕਰ ਦਿਤਾ ਹੈ। ਕਿਸਾਨਾਂ ਨੇ ਇਹ ਫ਼ੈਸਲਾ ਕੇਂਦਰ ਸਰਕਾਰ ਤੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਮ.ਰਨ ਵਰਤ ਤੋੜਿਆ ਹੈ ਪਰ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਜਾਰੀ ਰਹੇਗਾ। ਡੱਲੇਵਾਲ ਦੀ ਮੈਡੀਕਲ ਜਾਂਚ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਦਸ ਦਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਸਾਲ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਹਨ। ਪਟਿਆਲਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਸਮਰਥਨ ਵਿੱਚ ਮਰ.ਨ ਵਰਤ ਉਤੇ ਬੈਠੇ 121 ਕਿਸਾਨਾਂ ਦਾ ਵਰਤ ਖੁਲ੍ਹਵਾਇਆ ਹੈ। ਸਭ ਤੋਂ ਪਹਿਲਾਂ ਮਰਨ ਵਰਤ ਉਤੇ ਬੈਠੇ 121 ਕਿਸਾਨ ਆਗੂਆਂ ਨੂੰ ਸਟੇਜ ਉਤੇ ਬੁਲਾਇਆ ਗਿਆ ਜਿਥੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਮਰ.ਨ ਵਰਤ ਦੀ ਸਮਾਪਤੀ ਕਰਵਾਈ ਗਈ।
ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਦਾ ਮਰਨ ਵਰਤ 55ਵੇਂ ਦਿਨ ’ਚ ਦਾਖ਼ਲ ਹੋ ਗਿਆ ਹੈ। ਸ਼ਨੀਵਾਰ ਨੂੰ ਜਗਜੀਤ ਸਿੰਘ ਡੱਲੇਵਾਲ ਵਲੋਂ ਕੇਂਦਰ ਨਾਲ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਮੈਡੀਕਲ ਸਹੂਲਤਾਂ ਲੈਣ ਲਈ ਹਾਂ ਕਰ ਦਿਤੀ ਸੀ ਤੇ ਦੇਰ ਰਾਤ ਨੂੰ ਹੀ ਉਨ੍ਹਾਂ ਨੂੰ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।