ਨਵੀਂ ਦਿੱਲੀ: ਰਾਸ਼ਟਰਪਤੀ ਭਵਨ ‘ਚ ਕੋਰੋਨਾ ਵਾਇਰਸ ਦਾ ਇਕ ਮਾਮਲਾ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 125 ਪਰਿਵਾਰਾਂ ਨੂੰ ਸਾਵਧਾਨੀ ਦੇ ਤੌਰ ‘ਤੇ ਕੁਆਰੰਟੀਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਰਾਸ਼ਟਰਪਤੀ ਭਵਨ ਵਿੱਚ ਆਪਣੇ ਪਰਿਵਾਰ ਨਾਲ ਰਹਿਣ ਵਾਲੀ ਮਹਿਲਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਪਰੇਸ਼ਾਨੀ ਦੀ ਗੱਲ ਇਹ ਹੈ ਕਿ ਮਹਿਲਾ ਦਾ ਪਤੀ ਰਾਸ਼ਟਰਪਤੀ ਭਵਨ ਵਿੱਚ ਕੰਮ ਕਰਨ ਵਾਲੇ ਅੰਡਰ ਸੇਕਰੇਟਰੀ ਪੱਧਰ ਦੇ ਆਈਏਐਸ ਅਧਿਕਾਰੀ ਦੇ ਦਫਤਰ ਵਿੱਚ ਕੰਮ ਕਰਦਾ ਸੀ। ਵਿਅਕਤੀ ਦੇ ਪਰਿਵਾਰ ਨੂੰ ਵੀ ਨੇੜ੍ਹੇ ਦੇ ਬਿੜਲਾ ਮੰਦਰ ਪਰਿਸਰ ਦੇ ਕਰੀਬ ਕੁਆਰੰਟੀਨ ਸੈਂਟਰ ‘ਚ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਮੰਤਰਾਲੇ ਅਨੁਸਾਰ ਸੋਮਵਾਰ ਸ਼ਾਮ ਤਕ ਦੇਸ਼ ‘ਚ ਕੋਰੋਨਾ ਦੇ 18 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ। ਉੱਥੇ ਹੀ 550 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੀ ਗਈ ਹੈ।