ਭਾਰੀ ਬਰਸਾਤ ਨੇ ਮਹਾਰਾਸ਼ਟਰ ਦਾ ਤੋੜਿਆ ਲੱਕ ਹੁਣ ਤੱਕ 129 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ

TeamGlobalPunjab
1 Min Read

ਮੁੰਬਈ – ਮਹਾਰਾਸ਼ਟਰ ਵਿੱਚ ਮਾਨਸੂਨ ਨੇ ਕਹਿਰ ਮਚਾ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਮੁਸਲਾਧਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਕਰ ਦਿੱਤਾ ਹੈ। ਜਿਸ ਦੇ ਚਲਦੇ ਹੋਏ ਹੁਣ ਤੱਕ 129 ਲੋਕਾਂ ਦੀ ਮੌਤ ਹੋ ਗਈ ਹੈ, ਪਿਛਲੇ 24 ਘੰਟਿਆਂ ‘ਚ ਰਾਇਗੜ, ਰਤਨਾਗਿਰੀ ‘ਚ ਮੀਂਹ ਦੇ ਕਾਰਨ ਵਾਪਰੀਆਂ ਘਟਨਾਵਾਂ ਵਿੱਚ ਹਾਲੇ ਵੀ ਲੋਕ ਜ਼ਿੰਦਗੀ ਤੇ ਮੌਤ ਦੀ ਜੰਗ ਲੜ ਰਹੇ ਹਨ।

ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕੀ ਹਾਲੇ ਵੀ ਇਨ੍ਹਾਂ ਥਾਵਾਂ ‘ਤੇ ਲੋਕ ਮਲਬੇ ਹੇਠਾਂ ਫਸੇ ਹੋਏ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਲੋਕਾਂ ਦੀ ਸੁਰੱਖਿਆ ਦੇ ਲਈ ਐੱਨਡੀਆਰਐੱਫ਼ ਅਤੇ ਐੱਸਡੀਆਰਐੱਫ਼ ਦੇ ਨਾਲ-ਨਾਲ ਜਲ ਸੈਨਾ ਵੀ ਮੋਰਚਾ ਸੰਭਾਲੀ ਬੈਠੀ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਮੁਸਲਾਧਾਰ ਪੈ ਰਹੀ ਬਾਰਿਸ਼ ਨੇ ਸੁਰੱਖਿਆ ਕਾਰਜਾਂ ਨੂੰ ਵੀ ਪ੍ਰਭਾਵਿਤ ਕਰ ਦਿੱਤਾ ਹੈ।

ਮਹਾਂਬਲੇਸ਼ਵਰ ‘ਚ ਪਿਛਲੇ ਤਿੰਨ ਦਿਨਾਂ ਦੇ ਅੰਦਰ ਰਿਕਾਰਤੋੜ 1500 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਤੋਂ ਇਲਾਵਾ ਭਾਰੀ ਬਰਸਾਤ ਦੇ ਕਾਰਨ ਰਤਨਾਗਿਰੀ ਜ਼ਿਲ੍ਹੇ ਦੇ ਚਿਪਲੁਨ ਸ਼ਹਿਰ ਵਿਚ ਵੱਡਾ ਹਾਦਸਾ ਵਾਪਰਿਆ ਸੀ। ਇਸ ਸ਼ਹਿਰ ਵਿਚ ਜ਼ਮੀਨ ਖਿਸਕਣ ਦੇ ਨਾਲ 100 ਤੋਂ ਵੱਧ ਲੋਕਾਂ ਨੂੰ ਆਪਣੀਆਂ ਜਾਨਾਂ ਗਵਾਉਣੀਆਂ ਪਈਆਂ। ਰਤਨਾਗਿਰੀ ਵਿਚ ਬਾਰਿਸ਼ ਰੁਕਣ ਦੇ ਨਾਲ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।

Share this Article
Leave a comment