ਅੰਮ੍ਰਿਤਸਰ :ਅੰਮ੍ਰਿਤਸਰ ਦੇ ਮਹਿਤਾ ਚੌਕ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਮਹਿਸਮਪੁਰਾ ਰੋਡ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ, ਜਿਸਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਸੁਖਰਾਜ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ 12ਵੀਂ ਜਮਾਤ ਦਾ ਵਿਦਿਆਰਥੀ ਸੀ।ਪਰਿਵਾਰ ਦਾ ਕਹਿਣਾ ਹੈ ਕਿ ਕੱਲ੍ਹ ਸ਼ਾਮ ਪੰਜ ਸਾਢੇ ਪੰਜ ਵਜੇ ਦੇ ਕਰੀਬ ਘਰੋਂ ਸਬਜ਼ੀ ਲੈਣ ਵਾਸਤੇ ਗਿਆ ਸੀ ਤਾਂ ਜਦ ਉਨ੍ਹਾਂ ਨੂੰ ਪਤਾ ਲੱਗਿਆ ਕਿ ਅਮਰਜੋਤ ਦਾ ਐਕਸੀਡੈਂਟ ਹੋ ਗਿਆ ਹੈ।
ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਉੱਥੇ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ। ਕਾਫੀ ਦੇਰ ਬਾਅਦ ਪਤਾ ਚੱਲਿਆ ਕਿ ਉਸ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ। ਮਹਿਤਾ ਪੁਲਿਸ ਵੱਲੋਂ ਉਸਦੀ ਮਾਤਾ ਦੇ ਬਿਆਨਾਂ ਉਤੇ ਐਫ ਆਈ ਆਰ ਦਰਜ ਕਰ ਲਈ ਗਈ ਹੈ। ਆਸਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ। ਵੱਖ ਵੱਖ ਟੀਮਾਂ ਬਣਾ ਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਹੈ।

