ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਿਹਾ ਕਿਸਾਨ ਅੰਦੋਲਨ ਖਤਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਬੁਲਡੋਜ਼ਰਾਂ ਦੀ ਮਦਦ ਨਾਲ ਸੜਕ ’ਤੇ ਪਏ ਟੈਂਟਾਂ ਅਤੇ ਹੋਰ ਸਾਮਾਨ ਨੂੰ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਸੀ, ਜਿਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪਟਿਆਲਾ ਜੇਲ੍ਹ ਵਿੱਚੋਂ ਦੇਰ ਰਾਤ ਹਿਰਾਸਤ ਵਿੱਚ ਲਏ 150 ਕਿਸਾਨਾਂ ਵਿੱਚੋਂ 132 ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਹੁਣ ਸਿਰਫ਼ 17 ਕਿਸਾਨ ਹੀ ਹਿਰਾਸਤ ਵਿੱਚ ਹਨ। ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਹੈ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਹਨ। ਪਹਿਲਾਂ 800 ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਅਤੇ ਫਿਰ 450 ਕਿਸਾਨਾਂ ਨੂੰ ਰਿਹਾਅ ਕੀਤਾ ਗਿਆ। ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਉਨ੍ਹਾਂ ਕੋਲ ਸਿਰਫ਼ 17 ਕਿਸਾਨ ਹੀ ਹਨ। ਪੰਜਾਬ ਪੁਲਿਸ ਨੇ ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹ ਦਿੱਤਾ ਹੈ, ਜੋ ਕਿ 13 ਮਹੀਨਿਆਂ ਤੋਂ ਬੰਦ ਸੀ। ਇਸ ਦੌਰਾਨ ਪੁਲਿਸ ਨੇ ਤੁਰੰਤ ਪ੍ਰਭਾਵ ਨਾਲ 200 ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।