ਅਮਰੀਕਾ ‘ਚ ਭਾਰਤੀ ਮੂਲ ਦੇ ਕਈ ਲੋਕਾਂ ਸਮੇਤ 14 ਲੋਕ ਧੋਖਾਧੜੀ ਮਾਮਲੇ ‘ਚ ਗ੍ਰਿਫਤਾਰ

Rajneet Kaur
2 Min Read

ਟੈਕਸਾਸ : ਅਮਰੀਕਾ ਦੇ ਟੈਕਸਾਸ ਰਾਜ ਵਿੱਚ ਕੋਵਿਡ-19 ਮਹਾਂਮਾਰੀ ਰਾਹਤ ਪ੍ਰੋਗਰਾਮ ਵਿੱਚ ਸ਼ਾਮਲ 53 ਮਿਲੀਅਨ ਡਾਲਰ ਦੀ ਧੋਖਾਧੜੀ ਦੀ ਯੋਜਨਾ ਵਿੱਚ ਭਾਰਤੀ ਮੂਲ ਦੇ ਕਈ ਕਾਰੋਬਾਰੀ ਮਾਲਕਾਂ ਅਤੇ ਕਰਮਚਾਰੀਆਂ ਸਮੇਤ ਲਗਭਗ 14 ਲੋਕਾਂ ‘ਤੇ ਦੋਸ਼ ਲਾਏ ਗਏ ਹਨ।ਟੈਕਸਾਸ ਦੇ ਉੱਤਰੀ ਜ਼ਿਲ੍ਹੇ ਦੇ ਯੂਐਸ ਅਟਾਰਨੀ ਐਲ ਸਿਮੰਟਨ ਨੇ ਕਿਹਾ ਕਿ ਇਹ ਮਹਾਮਾਰੀ ਜਵਾਬਦੇਹੀ ਕਮੇਟੀ (ਪੀਆਰਏਸੀ) ਧੋਖਾਧੜੀ ਟਾਸਕ ਫੋਰਸ ਦੁਆਰਾ ਜਾਂਚ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਕੇਸ ਹੈ।

ਉਨ੍ਹਾਂ ਕਿਹਾ ਕਿ ਬਚਾਓ ਪੱਖਾਂ ਨੂੰ ਮੰਗਲਵਾਰ ਅਤੇ ਬੁੱਧਵਾਰ ਨੂੰ ਟੈਕਸਾਸ, ਕੈਲੀਫੋਰਨੀਆ ਅਤੇ ਓਕਲਾਹੋਮਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਟਾਰਨੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੇ ਕੋਵਿਡ ਕਾਲ ’ਚ ਚਲਾਏ ਗਏ ਆਰਥਿਕ ਸਹਾਇਤਾ ਪ੍ਰੋਗਰਾਮ ਪੇਚੇਕ ਪੋ੍ਰਟੈਕਸ਼ਨ ਪ੍ਰੋਗਰਾਮ ’ਚ  53 ਮਿਲੀਅਨ ਡਾਲਰ ਦੇ ਕਰਜ਼ੇ ‘ਚ ਧੋਖਾਧੜੀ ਕੀਤੀ ਸੀ। ਅਟਾਰਨੀ ਨੇ ਕਿਹਾ ਕਿ ਮਹਾਮਾਰੀ ਸਮੇਂ ਜਦੋਂ ਲੱਖਾਂ ਕਾਰੋਬਾਰੀ ਤਨਖ਼ਾਹ ਤੇ ਕਿਰਾਇਆ ਨਾ ਦੇਣ ਲਈ ਸੰਘਰਸ਼ ਕਰ ਰਹੇ ਸਨ, ਉਸ ਸਮੇਂ ਮੁਲਜ਼ਮਾਂ ਨੇ ਸਰਕਾਰੀ ਮਦਦ ਦੀ ਰਕਮ ਹੜੱਪ ਕੇ ਲੋਕਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ।ਉਹਨਾਂ ਨੇ ਕਿਹਾ ਕਿ ਇਹਨਾਂ ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਪੇਚੈਕ ਪ੍ਰੋਟੈਕਸ਼ਨ ਪ੍ਰੋਗਰਾਮ ਤੋਂ ਲੱਖਾਂ ਅਮਰੀਕੀ ਡਾਲਰਾਂ ਦੀ ਚੋਰੀ ਕਰਨ ਦੀ ਸਾਜ਼ਿਸ਼ ਰਚੀ, ਅਜਿਹੀ ਰਕਮ ਜੋ ਜਾਇਜ਼ ਕਾਰੋਬਾਰਾਂ ਨੂੰ ਉਨ੍ਹਾਂ ਦੇ ਬਿੱਲਾਂ ਦਾ ਭੁਗਤਾਨ ਕਰਨ ਅਤੇ ਆਪਣੇ ਕਰਮਚਾਰੀਆਂ ਨੂੰ ਬਰਕਰਾਰ ਰੱਖਣ ਵਿਚ ਮਦਦ ਕਰ ਸਕਦੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment