10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ 14239 ਟੀਚਰ ਹੋਣਗੇ ਰੈਗੂਲਰ, ਇਨ੍ਹਾਂ ਫ਼ੈਸਲਿਆਂ ‘ਤੇ ਵੀ ਲੱਗੀ ਮੋਹਰ

Rajneet Kaur
2 Min Read

ਮਾਨਸਾ: CM ਮਾਨ ਨੇ ਅੱਜ ਮਾਨਸਾ ’ਚ ਕੈਬਨਿਟ ਮੀਟਿੰਗ ਦੌਰਾਨ ਵੱਡਾ ਫ਼ੈਸਲਾ ਸੁਣਾਇਆ ਹੈ। ਉਨ੍ਹਾਂ ਨੇ  ਪ੍ਰੈੱਸ ਕਾਨਫੰਰਸ ਦੌਰਾਨ ਕੱਚੇ ਮੁਲਾਜ਼ਮਾਂ ਤੇ ਚਿੱਟ ਕੰਪਨੀਆਂ ਬਾਰੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ 14,239 ਕੱਚੇ ਮੁਲਾਜ਼ਮਾਂ ਬਾਰੇ ਵੱਡਾ ਫ਼ੈਸਲਾ ਲੈਂਦੇ ਹੋਏ ਇਨ੍ਹਾਂ ਵਿਚੋਂ 7,902 ਅਧਿਆਪਕਾਂ ਨੂੰ ਪੱਕਾ ਕਰਨ ਦੀ ਖੁਸ਼ਖਬਰੀ ਦਿਤੀ। ਇਸ ਤੋਂ ਇਲਾਵਾ 6337 ਅਜਿਹੇ ਅਧਿਆਪਕ ਜਿਨ੍ਹਾਂ ਦੀ ਸੇਵਾ ਵਿੱਚ ਕੋਈ ਘਾਟ ਹੈ, ਉਨ੍ਹਾਂ ਦੀ ਸਰਵਿਸ ਗੈਪ ਨੂੰ ਭਰ ਕੇ ਪੱਕਾ ਕੀਤਾ ਜਾਵੇਗਾ। CM ਮਾਨ ਨੇ ਕਿਹਾ ਕਿ 19 ਅਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਜਿਸ ਵਿੱਚ ਇਹ ਸਾਰੇ ਫੈਸਲੇ ਪਾਸ ਕੀਤੇ ਜਾਣਗੇ। ਇਸ ਤੋਂ ਇਲਾਵਾ 1832 ਨਰਸਾਂ ਦੀ ਭਰਤੀ ਕੀਤੀ ਜਾਵੇਗੀ। 400 ਐਮਬੀਬੀਐਸ ਡਾਕਟਰਾਂ ਦੀ ਵੀ ਭਰਤੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ 10 ਸਾਲ ਤੋਂ ਜ਼ਿਆਦਾ ਨੌਕਰੀ ਕਰਨ ਵਾਲੇ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਚਿੱਟ ਫੰਡ ਕੰਪਨੀਆਂ ਖਿਲਾਫ਼ ਸ਼ਿਕੰਜਾ ਕੱਸਦੇ ਹੋਏ ਇਸਦੇ ਨਿਯਮਾਂ ‘ਚ ਬਦਲਾਅ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਜਿਸ ਨਾਲ ਫਰਜ਼ੀਵਾੜਾ ਕਰਨ ਵਾਲਿਆਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਉਨ੍ਹਾਂ ਕਿਹਾ ਕਿ 19 ਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਆਵਾਰਾ ਪਸ਼ੂਆਂ ਕਾਰਨ ਜਾਨਾਂ ਗਵਾਉਣ ਵਾਲਿਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪੰਚਾਇਤ ਤੇ ਨਿਗਮਾਂ ਲਈ ਵੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment