ਸੁਪਰੀਮ ਕੋਰਟ ਨੇ ਸੂਬਾ ਸਰਕਾਰਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਦਿੱਤੇ 15 ਦਿਨ

TeamGlobalPunjab
1 Min Read

ਨਵੀਂ ਦਿੱਲੀ: ਪਰਵਾਸੀ ਕਾਮਿਆ ਦੀ ਹਾਲਤ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਜਿਸ ‘ਚ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇੱਕ ਅਹਿਮ ਆਦੇਸ਼ ਦਿੰਦੇ ਹੋਏ ਕਿਹਾ ਹੈ ਕਿ 15 ਦਿਨਾਂ ਦੇ ਅੰਦਰ ਪਰਵਾਸੀ ਮਜ਼ਦੂਰਾਂ ਦਾ ਘਰ ਆਣਾ – ਜਾਣਾ ਪੂਰਾ ਕਰ ਲਿਆ ਜਾਵੇ।

ਸੁਣਵਾਈ ਦੇ ਦੌਰਾਨ ਕੇਂਦਰ ਦਾ ਕਹਿਣਾ ਹੈ ਕਿ ਹੁਣ ਤੱਕ ਇੱਕ ਕਰੋੜ ਤੋਂ ਜ਼ਿਆਦਾ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰ ਪਹੁੰਚਾਇਆ ਗਿਆ ਹੈ ਇਸ ਦੇ ਲਈ ਤਿੰਨ ਜੂਨ ਤੱਕ 4200 ਤੋਂ ਜ਼ਿਆਦਾ ਵਿਸ਼ੇਸ਼ ਟਰੇਨਾਂ ਚਲਾਈ ਗਈਆਂ।

ਜਸਟਿਸ ਅਸ਼ੋਕ ਭੂਸ਼ਣ, ਐਸਕੇ ਕੌਲ ਅਤੇ ਐਮਆਰ ਸ਼ਾਹ ਦੀ ਅਗਵਾਈ ‘ਚ ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ 3 ਜੂਨ ਤੱਕ 4,200 ਤੋਂ ਜ਼ਿਆਦਾ ਸਪੈਸ਼ਲ ਟਰੇਨਾਂ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਚਲਾਈ ਗਈਆਂ। ਮਹਿਤਾ ਨੇ ਕਿਹਾ ਕਿ ਹੁਣ ਤੱਕ ਇੱਕ ਕਰੋੜ ਤੋਂ ਜ਼ਿਆਦਾ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਮੰਜ਼ਿਲਾਂ ਤੱਕ ਪਹੁੰਚਾਇਆ ਗਿਆ ਹੈ ਅਤੇ ਸਾਰੀ ਟਰੇਨਾਂ ਉੱਤਰ ਪ੍ਰਦੇਸ਼ ਅਤੇ ਬਿਹਾਰ ਗਈਆਂ।

ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰਾਂ ਦੱਸ ਸਕਦੀਆਂ ਹਨ ਕਿ ਕਿੰਨੇ ਪਰਵਾਸੀ ਮਜ਼ਦੂਰਾਂ ਨੂੰ ਘਰ ਪਹੁੰਚਾਣ ਜਾਂ ਲੈ ਕੇ ਆਉਣ ਦੀ ਜ਼ਰੂਰਤ ਹੈ ਅਤੇ ਉਸ ਦੇ ਲਈ ਕਿੰਨੀ ਟਰੇਨਾਂ ਚਾਹੀਦੀਆਂ ਹਨ।

- Advertisement -

Share this Article
Leave a comment