ਦੁਬਈ: ਸੰਯੁਕਤ ਅਰਬ ਅਮੀਰਾਤ ਦੇ ਸ਼ਾਰਜਾਹ ( Sharjah ) ‘ਚ ਇੱਕ ਇਮਾਰਤ ਦੀ ਦਸਵੀਂ ਮੰਜ਼ਿਲ ਤੋਂ ਡਿੱਗਣ ਕਾਰਨ 15 ਸਾਲਾ ਭਾਰਤੀ ਲੜਕੀ ਦੀ ਮੌਤ ਹੋ ਗਈ ਹੈ।
ਪੁਲਿਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸ਼ਾਰਜਾਹ ਦੇ ਇੰਡੀਅਨ ਸਕੂਲ ਵਿੱਚ ਪੜ੍ਹਨ ਵਾਲੀ ਇਹ ਲੜਕੀ ਸ਼ੁੱਕਰਵਾਰ ਨੂੰ ਇੱਕ ਬਿਲਡਿੰਗ ਤੋਂ ਡਿੱਗ ਕੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਸੀ ਤੇ ਉਸਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਗਲਫ ਨਿਊਜ਼ ਮੁਤਾਬਕ ਇੱਕ ਅਧਿਕਾਰੀ ਨੇ ਕਿਹਾ ਕਿ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕਿਤੇ ਇਹ ਖੁਦਕੁਸ਼ੀ ਦਾ ਮਾਮਲਾ ਤਾਂ ਨਹੀਂ ਹੈ।
ਖਬਰਾਂ ਅਨੁਸਾਰ ਸ਼ਾਰਜਾਹ ਪੁਲਿਸ ਵੱਲੋਂ ਲੜਕੀ ਦੇ ਮਾਤਾ – ਪਿਤਾ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ‘ਇੰਡੀਅਨ ਐਸੀਅਏਸ਼ਨ ਇਨ ਸ਼ਾਰਜਾਹ’ ਦੇ ਪ੍ਰਧਾਨ ਈ.ਪੀ. ਜਾਨਸਨ ਨੇ ਕਿਹਾ ਕਿ ਇਹ ਇੱਕ ਮੰਦਭਾਗੀ ਘਟਨਾ ਹੈ। ਮੈਂ ਪਰਿਵਾਰ ਪ੍ਰਤੀ ਡੂੰਘਾ ਦੁੱਖ ਜ਼ਾਹਰ ਕਰਦਾ ਹਾਂ।