Home / News / ਬਰਗਾੜੀ ਮੋਰਚਾ: ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ‘ਚ ਸਿੰਘਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਬਰਗਾੜੀ ਮੋਰਚਾ: ਸਿਮਰਨਜੀਤ ਸਿੰਘ ਮਾਨ ਦੀ ਹਾਜ਼ਰੀ ‘ਚ ਸਿੰਘਾਂ ਨੇ ਦਿੱਤੀਆਂ ਗ੍ਰਿਫ਼ਤਾਰੀਆਂ

ਕੋਟਕਪੂਰਾ: ਸਾਲ 2015 ‘ਚ ਹੋਏ ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ, ਕੋਟਕਪੂਰਾ, ਗੋਲੀ ਕਾਂਡ ਗੁਰੂ ਗ੍ਰੰਥ ਸਾਹਿਬ ਜੀ ਦਾ ਇਨਸਾਫ ਲੈਣ ਲਈ ਬਰਗਾੜੀ ਮੋਰਚਾ 1 ਜੁਲਾਈ 2021 ਤੋਂ ਸ਼ੁਰੂ ਹੋ ਚੁੱਕਿਆ ਹੈ। ਇਹ ਮੋਰਚਾ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੜ੍ਹਦੀ ਕਲਾ ਵਿੱਚ ਚੱਲ ਰਿਹਾ ਹੈ।

ਬੀਤੇ ਦਿਨੀਂ ਜ਼ਿਲਾ ਬਰਨਾਲਾ ਤੇ ਜਲੰਧਰ ਦੇ 16 ਸਿੰਘਾ ਨੇ ਗ੍ਰਿਫਤਾਰੀ ਦਿੱਤੀ। ਜਿਨ੍ਹਾਂ ‘ਚ ਪ੍ਰਭਜੋਤ ਸਿੰਘ, ਹਰਮਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਜਗਦੀਪ ਸਿੰਘ, ਕੇਸਰ ਸਿੰਘ, ਸੁਖਦੀਪ ਸਿੰਘ, ਨਿਰਮਲ ਸਿੰਘ, ਕਰਨਵੀਰ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਰਣ ਸਿੰਘ, ਚਮਕੋਰ ਸਿੰਘ, ਸੁਰਜੀਤ ਸਿੰਘ, ਹਰਬੰਸ ਸਿੰਘ, ਗਗਨਦੀਪ ਸਿੰਘ, ਜਸਦੇਵ ਸਿੰਘ ਵੈਦ ਬਰਨਾਲਾ ਸ਼ਾਮਲ ਹਨ।

ਜਸਦੇਵ ਸਿੰਘ ਵੈਦ ਬਰਨਾਲਾ ਨੇ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫਤਾਰੀ ਦਿੱਤੀ।

ਜਥੇ ਨੂੰ ਰਵਾਨਾ ਕਰਦੇ ਹੋਏ ਸਿੱਖ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਨੂੰ ਜਿਹੜੇ ਕੈਪਟਨ ਦੇ ਵਜ਼ੀਰਾਂ ਨੇ ਬਰਗਾੜੀ ਮੋਰਚੇ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੱਥ ਕਰਕੇ ਕਿਹਾ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ਜਾਵੇਗਾ ਅਤੇ 20-25 ਸਾਲਾਂ ਤੋਂ ਬੰਦ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇਗਾ ਤੇ ਕਿਹਾ ਪੰਜਾਬ ਤੇ ਪੂਰੇ ਸੰਸਾਰ ਵਿੱਚ ਵੱਸਦੀ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ਤੋਂ ਪੰਥ ਗ੍ਰੰਥ ਕਿਸਾਨ ਬਚਾਉ ਇੱਕਠ ਬਰਗਾੜੀ ਸਟੇਡੀਅਮ ਵਿਖੇ 28 ਨਵੰਬਰ 2021ਨੂੰ ਆਪਣਾ ਕੌਮੀ ਫਰਜ਼ ਸਮਝ ਕੇ ਕਿਹਾ ਕਿ ਕਿਸਾਨ ਜਥੇਬੰਦੀਆਂ,ਢਾਡੀਆਂ, ਰਾਗੀਆਂ,ਕਾਰ ਸੇਵਾ ਵਾਲੇ ਬਾਬਿਆਂ,ਨਹਿੰਗ ਸਿੰਘ ਜਥੇਬੰਦੀਆਂ,ਟਕਸਾਲਾਂ, ਸੁਖਮਨੀ ਸਾਹਿਬ ਸੁਸਾਇਟੀਆ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆ,ਨਿਰਮਲੇ ਮਹਾਂਪੁਰਖ, ਸਮਾਜ ਸੇਵੀ ਜਥੇਬੰਦੀਆਂ ਆਦਿ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜ਼ਰੂਰ ਪਹੁੰਚਣਾ ਜੀ।

ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ,ਪ੍ਰੋ.ਮਹਿੰਦਰਪਾਲ ਸਿੰਘ ਜਰਨਲ ਸਕੱਤਰ,ਦਰਸ਼ਨ ਸਿੰਘ ਮੰਡੇਰ ਜ਼ਿਲ੍ਹਾ ਪ੍ਰਧਾਨ ਬਰਨਾਲਾ,ਬੀਬੀ ਪਰਮਜੋਤ ਕੋਰ ਖਾਲਸਾ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਜਲੰਧਰ,ਮੱਖਣ ਸਿੰਘ ਸੰਘੇੜਾ ਸੀਨੀਅਰ ਆਗੂ,ਗੁਰਪ੍ਰੀਤ ਸਿੰਘ ਖੁੱਡੀ ਜ਼ਿਲ੍ਹਾ ਪ੍ਰਧਾਨ ਬਰਨਾਲਾ ਯੂਥ ਵਿੰਗ, ਸੁਖਚੈਨ ਸਿੰਘ ਸੰਘੇੜਾ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਜਿਲ੍ਹਾ ਬਰਨਾਲਾ, ਮਨਪ੍ਰੀਤ ਸਿੰਘ ਜੱਸਾ, ਬੂਟਾ ਸਿੰਘ ਸਨੋਰ, ਅਮਰੀਕ ਸਿੰਘ ਕਿਲ੍ਹਾ ਹਕੀਮਾਂ ਸੀਨੀਅਰ ਯੂਥ ਆਗੂ, ਗੁਰਪ੍ਰੀਤ ਸਿੰਘ ਲਾਡਬੰਜਾਰਾ ਮੀਤ ਪ੍ਰਧਾਨ ਕਿਸਾਨ ਯੂਨੀਅਨ (ਅੰਮ੍ਰਿਤਸਰ) ਜ਼ਿਲ੍ਹਾ ਸੰਗਰੂਰ, ਸੰਸਾਰ ਸਿੰਘ ਲਾਡਬੰਜਾਰਾ ਸੀਨੀਅਰ ਆਗੂ ਜ਼ਿਲ੍ਹਾ ਸੰਗਰੂਰ, ਸੁਖਚੈਨ ਸਿੰਘ ਰਣ ਸਿੰਘ ਵਾਲਾ, ਲਲਿਤ ਮੋਹਨ ਸੇਵਾਦਾਰ ਮਾਨ ਸਾਬ੍ਹ, ਸਤਿਨਾਮ ਸਿੰਘ ਬਾਜਵਾ,ਗੁਰਲਾਲ ਸਿੰਘ ਦਬੜੀਖਾਨਾ, ਜਗਤਾਰ ਸਿੰਘ ਮਾਸਟਰ ਦਬੜੀਖਾਨਾ, ਇਕਬਾਲ ਸਿੰਘ ਸੰਧੂ ਬਰਗਾੜੀ, ਗੁਰਭਿੰਦਰ ਸਿੰਘ ਬਰਗਾੜੀ, ਮਾਸਟਰ ਸੁਖਰਾਜ ਸਿੰਘ ਉਦੇਕਰਨ,ਸੁਖਮੰਦਰ ਸਿੰਘ ਪੰਚਾਇਤ ਮੈਂਬਰ ਬਰਗਾੜੀ,ਮਿਲਾਗਰ ਸਿੰਘ ਬਰਨਾਲਾ,ਰਣਦੀਪ ਸਿੰਘ ਸੰਧੂ ਸੈਕਟਰੀ ਮਾਨ ਸਾਬ੍ਹ ਅਤੇ ਕੁਲਵਿੰਦਰ ਸਿੰਘ ਖਾਲਿਸਤਾਨੀ ਆਦਿ ਹਾਜ਼ਰ ਸਨ ਅਤੇ ਸਟੇਜ ਦੀ ਸੇਵਾ ਗੁਰਦੀਪ ਸਿੰਘ ਢੁੱਡੀ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਨੇ ਸੁਚੱਜੇ ਢੰਗ ਨਾਲ ਨਿਭਾਈ, ਜਥੇ: ਦਰਸਨ ਸਿੰਘ ਦਲੇਰ,ਰਾਮ ਸਿੰਘ ਢੋਲਕੀ ਵਾਦਕ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾ ਨੂੰ ਨਿਹਾਲ ਕੀਤਾ।

Check Also

ਬਹੁਜਨ ਸਮਾਜ ਪਾਰਟੀ ਨੇ ਐਲਾਨੇ 14 ਸੀਟਾਂ ਤੋਂ  ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਚੋਣਾਂ …

Leave a Reply

Your email address will not be published. Required fields are marked *