ਲੇਬਨਾਨ ਵਿਖੇ ਹੋਏ ਧਮਾਕੇ ਦੇ ਮਾਮਲੇ ‘ਚ 16 ਲੋਕ ਹਿਰਾਸਤ ‘ਚ

TeamGlobalPunjab
1 Min Read

ਬੇਰੂਤ: ਲੇਬਨਾਨ ਦੀ ਸਰਕਾਰੀ ਏਜੰਸੀ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਬੇਰੂਤ ਧਮਾਕੇ ਦੇ ਮਾਮਲੇ ਵਿੱਚ ਬੰਦਰਗਾਹ ਦੇ 16 ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉੱਥੇ ਹੀ ਹੁਣ ਤੱਕ 18 ਲੋਕਾਂ ਤੋਂ ਪੁੱਛਗਿਛ ਕੀਤੀ ਜਾ ਚੁੱਕੀ ਹੈ। ਇਹ ਸਾਰੇ ਬੰਦਰਗਾਹ ਅਤੇ ਸਰਹੱਦ ਸ਼ੁਲਕ ਅਧਿਕਾਰੀ ਅਤੇ ਕਰਮਚਾਰੀ ਹਨ। ਉਧਰ ਕਮਿਸ਼ਨਰ ਅਕੀਕੀ ਨੇ ਕਿਹਾ ਕਿ ਮੰਗਲਵਾਰ ਨੂੰ ਧਮਾਕੇ ਤੋਂ ਤੁਰੰਤ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਸਾਰੇ ਸ਼ੱਕੀਆਂ ਤੋਂ ਪੁੱਛਗਿਛ ਕੀਤੀ ਜਾਵੇਗੀ।

5 ਭਾਰਤੀ ਜ਼ਖਮੀ

ਵਿਦੇਸ਼ੀ ਮੰਤਰਾਲੇ ਨੇ ਇਸ ਗੱਲ ਦੀ ਸੂਚਨਾ ਦਿੱਤੀ ਹੈ ਕਿ ਲੇਬਨਾਨ ਵਿੱਚ ਹੋਏ ਧਮਾਕੇ ਵਿੱਚ 5 ਭਾਰਤੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ। ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਕਿਹਾ ਕਿ ਲੇਬਨਾਨ ਦੇ ਭਾਰਤੀ ਦੂਤਾਵਾਸ ਦੇ ਟਵੀਟ ਦੇ ਮੁਤਾਬਕ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਸਿਰਫ 5 ਲੋਕ ਮਾਮੂਲੀ ਜ਼ਖਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਦੂਤਾਵਾਸ ਉੱਥੇ ਦੇ ਭਾਰਤੀ ਭਾਈਚਾਰੇ ਨਾਲ ਲਗਾਤਾਰ ਗੱਲ ਕਰ ਰਿਹਾ ਹੈ। ਇਸਦੇ ਨਾਲ ਹੀ ਜੇਕਰ ਕਿਸੇ ਨੂੰ ਕੋਈ ਮਦਦ ਚਾਹੀਦੀ ਹੈ ਤਾਂ ਉਹ ਵੀ ਉਪਲੱਬਧ ਕਰਾਈ ਜਾ ਰਹੀ ਹੈ।

Share this Article
Leave a comment