ਦੁਬਈ ‘ਚ 16 ਸਾਲਾ ਭਾਰਤੀ ਮੂਲ ਦੀ ਵਿਦਿਆਰਥਣ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ਿਟਿਵ

TeamGlobalPunjab
2 Min Read

ਦੁਬਈ: ਸੰਯੁਕਤ ਅਰਬ ਅਮੀਰਾਤ ਵਿੱਚ 16 ਸਾਲਾ ਦੀ ਭਾਰਤੀ ਮੂਲ ਦੀ ਵਿਦਿਆਰਥਣ ਕੋਰੋਨਾਵਾਇਰਸ ਦੀ ਚਪੇਟ ‘ਚ ਆ ਗਈ ਹੈ। ਜਿਸ ਨਾ ਇੱਥੇ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 28 ਹੋ ਗਈ ਹੈ।

ਖਬਰਾਂ ਮੁਤਾਬਕ ਸਿਹਤ ਅਧਿਕਾਰੀਆਂ ਨੇ ਬੁੱਧਵਾਰ ਨੂੰ ਇੱਥੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਦੁਬਈ ਵਿੱਚ ਇੱਕ ਭਾਰਤੀ ਮੂਲ ਦੀ ਸਕੂਲ ਵਿੱਚ ਆਈ ਵਿਦਿਆਰਥਣ ਦਾ ਕੋਰੋਨਾਵਾਇਰਸ ਨਾਲ ਸੰਕਰਮਿਤ ਹੋਣ ਦਾ ਪਤਾ ਚੱਲਿਆ ਹੈ।

ਡੀਐੱਚਏ (Dubai Health Authority) ਦੇ ਹਵਾਲੇ ਤੋਂ ਖਬਰ ਵਿੱਚ ਕਿਹਾ ਗਿਆ ਹੈ ਕਿ ਇਹ ਲੜਕੀ ਵਿਦੇਸ਼ ਦੀ ਯਾਤਰਾ ਤੋਂ ਪਰਤੇ ਆਪਣੇ ਪਿਤਾ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਵਾਇਰਸ ਦੀ ਚਪੇਟ ‘ਚ ਆ ਗਈ।

‘ਗਲਫ ਨਿਊਜ਼’ ਦੀ ਖਬਰ ਦੇ ਮੁਤਾਬਕ ਦੁਬਈ ਵਿੱਚ ਇੰਡੀਅਨ ਹਾਈ ਸਕੂਲ ( Indian High School ) ਨੇ ਸਖਤ ਕਦਮ ਚੁੱਕਦੇ ਹੋਏ ਵੀਰਵਾਰ ਤੋਂ ਸਕੂਲ ਨੂੰ ਬੰਦ ਕਰ ਦਿੱਤਾ ਗਿਆ।

- Advertisement -

ਭਾਰਤ ‘ਚ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 31

ਦਿੱਲੀ ਵਿੱਚ ਇੱਕ ਹੋਰ ਮਰੀਜ਼ ਵਿੱਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ ਇਸ ਦੇ ਨਾਲ ਭਾਰਤ ਵਿੱਚ ਕੋਰੋਨਾਵਾਇਰਸ ਵਲੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਧਕੇ 31 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਵਿਸ਼ੇਸ਼ ਸਕੱਤਰ ਸੰਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ਦੇ ਉੱਤਮ ਨਗਰ ਵਾਸੀ ਇੱਕ ਹੋਰ ਵਿਅਕਤੀ ਵਿੱਚ ਕੋਰੋਨਾਵਾਇਰਸ ਦੀ ਪੁਸ਼ਟੀ ਹੋਈ ਹੈ। ਇਹ ਮਰੀਜ਼ ਹਾਲ ਵਿੱਚ ਹੀ ਥਾਈਲੈਂਡ ਅਤੇ ਮਲੇਸ਼ੀਆ ਦੀ ਯਾਤਰਾ ਤੋਂ ਵਾਪਸ ਆਇਆ ਸੀ।

Share this Article
Leave a comment