ਮੋਦੀ ਨੇ ਪੰਜਾਬ ‘ਚ ਪਹਿਲੀ ਚੋਣ ਰੈਲੀ ਦੌਰਾਨ ਅਗਲੀ ਸਰਕਾਰ ਭਾਜਪਾ ਦੀ ਬਣਨ ਦਾ ਕੀਤਾ ਦਾਅਵਾ

TeamGlobalPunjab
2 Min Read

ਜਲੰਧਰ:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਪਹਿਲੀ ਫਿਜ਼ੀਕਲੀ ਚੋਣ ਰੈਲੀ ਕੀਤੀ। PM ਮੋਦੀ ਪਗੜੀ ਪਹਿਨ ਕੇ ਰੈਲੀ ਵਿਚ ਪਹੁੰਚੇ।  ਇਸ ਮੌਕੇ ਮੋਦੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲਾ ਗੱਠਜੋੜ ਹੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗਾ ਅਤੇ ਇਸ ਸਰਕਾਰ ਦੇ ਬਣਨ ਨਾਲ ਸੂਬੇ ਵਿਚ ਵਿਕਾਸ ਦਾ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਰੈਲੀ ਵਿਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਖ ਸਿੰਘ ਢੀਂਡਸਾ ਵੀ ਹਾਜ਼ਰ ਸਨ।

ਉਨ੍ਹਾਂ ਨੇ ਆਮ ਆਦਮੀ ਪਾਰਟੀ ‘ਤੇ  ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਗਲੀ-ਮੁਹੱਲੇ ਵਿਚ ਸ਼ਰਾਬ ਠੇਕੇ ਖੁੱਲ੍ਹਵਾਉਣ ਦੇ ਮਾਹਿਰ ਹਨ। ਪੰਜਾਬ ਨੂੰ ਇਨ੍ਹਾਂ ਤੋਂ ਸਾਵਧਾਨ ਰਹਿਣਾ ਹੋਵੇਗਾ। ਇਹ ਪੰਜਾਬ ਨੂੰ ਨਸ਼ਾ ਮਾਫੀਆ ਦੇ ਹਵਾਲੇ ਕਰਨਾ ਚਾਹੁੰਦੇ ਹਨ। ਇਹ ਉਹੀ ਲੋਕ ਹਨ, ਜੋ ਸਰਜੀਕਲ ਸਟ੍ਰਾਈਕ ‘ਤੇ ਸਬੂਤ ਮੰਗ ਰਹੇ ਸਨ। ਪਾਕਿਸਤਾਨ ਦੇ ਸੁਰ ਵਿਚ ਸੁਰ ਮਿਲਾ ਰਹੇ ਸਨ।

ਪ੍ਰਧਾਨ ਮੰਤਰੀ ਨੇ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਹ ਇੱਥੇ ਦੇਵੀ ਤਲਾਬ ਮੰਦਰ ਵਿਚ ਪੂਜਾ ਕਰਨਾ ਚਾਹੁੰਦੇ ਸਨ ਪਰ ਪੁਲਿਸ ਤੇ ਪ੍ਰਸ਼ਾਸਨ ਨੇ ਇਸ ਸਬੰਧੀ ਪ੍ਰਬੰਧ ਕਰਨ ਤੋਂ ਬੇਵੱਸੀ ਜ਼ਾਹਿਰ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਐੱਨਡੀਏ ਗੱਠਜੋੜ ਹੀ ਅਗਲੀ ਸਰਕਾਰ ਬਣਾਏਗਾ, ਜਿਸ ਨਾਲ ਵਿਕਾਸ ਦਾ ਇਕ ਨਵਾਂ ਅਧਿਆਏ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ, ‘‘ਮੈਂ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਦਾ ਭਰੋਸਾ ਦਿਵਾਉਣਾ ਚਾਹੁੰਦਾ ਹਾਂ, ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ।’

ਕਾਂਗਰਸ ਦੇ ਲੋਕ ਹੀ ਆਪਣੇ ਨੇਤਾਵਾਂ ਦੀ ਪੋਲ ਖੋਲ੍ਹ ਰਹੇ ਹਨ। ਆਪਸ ਵਿਚ ਲੜ ਰਹੇ ਲੋਕ ਪੰਜਾਬ ਨੂੰ ਸਥਿਰ ਸਰਕਾਰ ਕਿਵੇਂ ਦੇ ਸਕਣਗੇ।ਮੋਦੀ ਨੇ ਕਿਹਾ, ‘‘ਕਾਂਗਰਸ ਦੀਆਂ ਨੀਤੀਆਂ ਨੇ ਪੰਜਾਬ ਵਿਚ ਕਾਰੋਬਾਰਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਰੁਜ਼ਗਾਰ ਨੂੰ ਪ੍ਰਭਾਵਿਤ ਕੀਤਾ ਹੈ।

- Advertisement -

Share this Article
Leave a comment