ਭਿਆਨਕ ਹਾਦਸਾ: ਸਵਾਰੀਆਂ ਨਾਲ ਭਰੀ ਬੱਸ ਦੀ ਦੁੱਧ ਵਾਲੇ ਟੈਂਕਰ ਨਾਲ ਟੱਕਰ, 18 ਦੀ ਮੌਤ, ਕਈ ਜ਼ਖਮੀ

Prabhjot Kaur
2 Min Read

ਉਨਾਓ : ਯੂਪੀ ਦੇ ਵ’ਚ ਲਖਨਊ ਆਗਰਾ ਐਕਸਪ੍ਰੈਸਵੇਅ ‘ਤੇ ਬੁੱਧਵਾਰ ਸਵੇਰੇ ਵੱਡਾ ਹਾਦਸਾ ਵਾਪਰਿਆ। ਬਿਹਾਰ ਦੇ ਮੋਤੀਹਾਰੀ ਤੋਂ ਦਿੱਲੀ ਜਾ ਰਹੀ ਇੱਕ ਸਲੀਪਰ ਬੱਸ ਨੂੰ ਦੁੱਧ ਦੇ ਟੈਂਕਰ ਨੇ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਐਕਸਪ੍ਰੈੱਸ ਵੇਅ ‘ਤੇ ਬੱਸ ਅਤੇ ਟੈਂਕਰ ਦੋਵੇਂ ਪਲਟ ਗਏ। ਇਸ ਭਿਆਨਕ ਸੜਕ ਹਾਦਸੇ ਵਿੱਚ ਬੱਸ ਵਿੱਚ ਸਵਾਰ 18 ਲੋਕਾਂ ਦੀ ਦਰਦਨਾਕ ਮੌਤ ਹੋ ਗਈ। 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।  ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ।

 

ਹਾਦਸੇ ਦਾ ਸ਼ਿਕਾਰ ਹੋਈ ਬੱਸ ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਦੇ ਪੀਪਰਾ ਕੋਠੀ ਤੋਂ ਮਜ਼ਦੂਰਾਂ ਨੂੰ ਲੈ ਕੇ ਮੰਗਲਵਾਰ ਸ਼ਾਮ 5 ਵਜੇ ਦਿੱਲੀ ਦੇ ਭਜਨਪੁਰਾ ਲਈ ਰਵਾਨਾ ਹੋਈ ਸੀ। ਬੁੱਧਵਾਰ ਸਵੇਰੇ 5 ਵਜੇ ਦੇ ਕਰੀਬ ਸਲੀਪਰ ਬੱਸ ਬੇਹਟਾ ਮੁਜਾਵਰ ਥਾਣਾ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਕਿਲੋਮੀਟਰ ਨੰਬਰ 247 ‘ਤੇ ਪਿੰਡ ਗਧਾ ਪਹੁੰਚੀ। ਇਸੇ ਦੌਰਾਨ ਪਿੱਛੇ ਤੋਂ ਆ ਰਹੇ ਟੈਂਕਰ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਮੁਤਾਬਕ   ਹਾਦਸਾ ਇੰਨਾ ਭਿਆਨਕ ਸੀ ਕਿ ਪਿੰਡ ਵਾਸੀ ਇਸ ਨੂੰ ਦੇਖ ਕੇ ਡਰ ਗਏ ਅਤੇ ਫਿਰ ਪੁਲਿਸ ਨੂੰ ਸੂਚਨਾ ਦਿੱਤੀ ਗਈ।

- Advertisement -

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ‘ਚ ਜੁੱਟ ਗਈ ਅਤੇ ਉਸ ਤੋਂ ਬਾਅਦ ਉਨਾਵ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਸੀਓ ਬੰਗੜਮਾਊ ਅਰਵਿੰਦ ਚੌਰਸੀਆ ਦੀ ਅਗਵਾਈ ਵਿੱਚ ਪੁਲਿਸ ਉੱਥੇ ਬਚਾਅ ਮੁਹਿੰਮ ਚਲਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment