ਨਿਊਜ਼ ਡੈਸਕ: ਪੱਛਮੀ ਕੋਲੰਬੀਆ ਦੇ ਚੋਕੋ ਡਿਪਾਰਟਮੈਂਟ ਵਿਚ ਢਿੱਗਾਂ ਡਿੱਗਣ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਅਤੇ 35 ਹੋਰ ਜ਼ਖਮੀ ਹੋ ਗਏ ਹਨ। ਫਿਲਹਾਲ ਹਾਦਸੇ ਵਾਲੀ ਥਾਂ ’ਤੇ ਖੋਜ ਅਤੇ ਬਚਾਅ ਕਾਰਜ ਜਾਰੀ ਹਨ।
ਨੈਸ਼ਨਲ ਡਿਜ਼ਾਸਟਰ ਰਿਸਕ ਮੈਨੇਜਮੈਂਟ ਯੂਨਿਟ ਨੇ ਇਕ ਬਿਆਨ ‘ਚ ਕਿਹਾ ਕਿ ਪਹਾੜ ਡਿੱਗਣ ਕਾਰਨ ਪੱਛਮੀ ਕੋਲੰਬੀਆ ਦੇ ਕਿਊਬੋ ਅਤੇ ਮੇਡੇਲਿਨ ਸ਼ਹਿਰਾਂ ਨੂੰ ਜੋੜਨ ਵਾਲੇ ਪਹਾੜੀ ਖੇਤਰ ਵਿਚ ਇਕ ਹਾਈਵੇਅ ਅਤੇ ਇਕ ਵਿਅਸਤ ਨਗਰ ਪਾਲਿਕਾ ਸੜਕ ਢਕੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਘੱਟੋ-ਘੱਟ 35 ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਲਿਜਾਇਆ ਗਿਆ ਹੈ। ਅਧਿਕਾਰੀਆਂ ਨੇ ਦਸਿਆ ਕਿ ਉਹ ਮਲਬੇ ਹੇਠ ਦੱਬੇ ਸੰਭਾਵਿਤ ਤੌਰ ‘ਤੇ ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਮੁਹਿੰਮ ਸ਼ੁਰੂ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।