ਅਮਰੀਕਾ ‘ਚ 18 ਸਾਲਾ ਪੰਜਾਬੀ ਨੌਜਵਾਨ ਦੀ ਡੁੱਬਣ ਕਰਨ ਮੌਤ

ਸਿਆਟਲ: ਅਮਰੀਕਾ ਦੇ ਸਿਆਟਲ ਸ਼ਹਿਰ ਵਿਚ ਇਕ ਪੰਜਾਬੀ ਨੌਜਵਾਨ ਦੀ ਡੁੱਬਣ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ 18 ਸਾਲਾ ਅਕਾਸ਼ਦੀਪ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਅਕਾਸ਼ਦੀਪ ਅੰਮ੍ਰਿਤਸਰ ਨਾਲ ਸਬੰਧਤ ਸੀ ਅਤੇ ਸਾਲ ਕੁ ਪਹਿਲਾਂ ਹੀ ਅਮਰੀਕਾ ਆਇਆ ਸੀ।

ਰਿਪੋਰਟ ਮੁਤਾਬਕ ਅਕਾਸ਼ਦੀਪ ਸਿੰਘ ਆਪਣੇ ਦੋਸਤਾਂ ਨਾਲ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਘੁੰਮਣ ਗਿਆ ਸੀ ਤੇ ਨਦੀ ਦੇ ਨੇੜੇ ਖੇਡਦਿਆਂ ਅਕਾਸ਼ਦੀਪ ਦਾ ਅਚਾਨਕ ਪੈਰ ਤਿਲਕ ਗਿਆ ਅਤੇ ਉਹ ਪਾਣੀ ਡਿੱਗ ਗਿਆ। ਉੱਥੇ ਮੌਜੂਦ ਕੁਝ ਲੋਕਾਂ ਨੇ ਨਹਿਰ ਵਿਚ ਛਾਲ ਮਾਰ ਕੇ ਉਸ ਨੂੰ ਬਾਹਰ ਕੱਢਿਆ ਅਤੇ ਮੁਢਲੀ ਸਹਾਇਤਾ ਦਿਤੀ। ਇਸੇ ਦਰਮਿਆਨ ਏਅਰ ਐਂਬੂਲੈਂਸ ਰਾਹੀਂ ਅਕਾਸ਼ਦੀਪ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਸਨੇ ਦਮ ਤੋੜ ਦਿੱਤਾ।

ਦਸਣਯੋਗ ਹੈ ਕਿ ਅਕਾਸ਼ਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਦੇਹ ਪੰਜਾਬ ਆਪਣੇ ਘਰ ਭੇਜਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

Check Also

ਨਕਲੀ ਰਾਮ ਰਹੀਮ ਨੂੰ ਲੈ ਕੇ ਕੋਰਟ ਨੇ ਡੇਰਾ ਪ੍ਰੇਮੀਆਂ ਨੂੰ ਲਗਾਈ ਫਟਕਾਰ

ਚੰਡੀਗੜ੍ਹ: ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ ਅਸਲੀ ਹੈ ਜਾਂ ਨਕਲੀ, ਇਸ ਦੀ …

Leave a Reply

Your email address will not be published.