ਨਿਊਜ਼ ਡੈਸਕ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ 18 ਸਾਲਾ ਏਕਮ ਸਿੰਘ ਸਾਹਨੀ ਪੁੱਤਰ ਅਮਰਿੰਦਰ ਸਿੰਘ ਸਾਹਨੀ ਵਜੋਂ ਹੋਈ ਹੈ। ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਏਕਮ ਸਿੰਘ ਦੀ ਕਾਰ ਪਾਰਕਿੰਗ ਨੂੰ ਲੈ ਕੇ ਕੁਝ ਨੌਜਵਾਨਾਂ ਨਾਲ ਝਗੜਾ ਹੋਇਆ ਸੀ। ਜਿਸ ਦੌਰਾਨ ਗੋਲੀਆਂ ਚੱਲੀਆਂ, ਜਿਸ ਵਿੱਚ ਏਕਮ ਦੀ ਮੌਤ ਹੋ ਗਈ। ਅਮਰਿੰਦਰ ਸਿੰਘ ਸਾਹਨੀ ਕੁਝ ਸਾਲ ਪਹਿਲਾਂ ਆਪਣੇ ਪਰਿਵਾਰ ਨਾਲ ਆਸਟ੍ਰੇਲੀਆ ਵਿੱਚ ਸੈਟਲ ਹੋ ਗਏ ਸਨ, ਜਿੱਥੇ ਏਕਮ ਸਿੰਘ ਆਪਣੀ ਪੜ੍ਹਾਈ ਕਰ ਰਿਹਾ ਸੀ। ਬੀਤੀ ਕੱਲ੍ਹ ਰਾਤ 11 ਵਜੇ, ਜਦੋਂ ਉਹ ਨਿਊ ਸਾਊਥ ਵੇਲਜ਼ ਸ਼ਹਿਰ ਵਿੱਚ ਆਪਣੀ ਕਾਰ ਪਾਰਕ ਕਰ ਰਿਹਾ ਸੀ, ਤਾਂ ਉੱਥੇ ਮੌਜੂਦ ਨੌਜਵਾਨਾਂ ਨਾਲ ਉਸਦੀ ਬਹਿਸ ਹੋ ਗਈ। ਜਿਸ ਤੋਂ ਬਾਅਦ ਨੌਜਵਾਨਾਂ ਨੇ ਏਕਮ ਸਿੰਘ ਨੂੰ ਗੋਲੀ ਮਾਰ ਦਿੱਤੀ ਅਤੇ ਉਸਦੀ ਕਾਰ ਨੂੰ ਵੀ ਅੱਗ ਲਗਾ ਦਿੱਤੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਆਸਟ੍ਰੇਲੀਆਈ ਪੁਲਿਸ ਮੌਕੇ ‘ਤੇ ਪਹੁੰਚ ਗਈ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਤ ਦੀ ਖ਼ਬਰ ਮਿਲਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।