ਨਵੀਂ ਦਿੱਲੀ : ਬੀਤੇ ਦਿਨ ਅਫਗਾਨਿਸਤਾਨ ਤੋੋਂ 182 ਹਿੰਦੂ-ਸਿੱਖ ਪਰਵਾਸੀ ਪਰਿਵਾਰਾਂ ਨੂੰ ਵਿਸ਼ੇਸ਼ ਉਡਾਣ ਰਾਹੀਂ ਭਾਰਤ ਵਾਪਸ ਲਿਆਂਦਾ ਗਿਆ ਹੈ। ਉਨ੍ਹਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਏਕਾਂਤਵਾਸ ਕੀਤਾ ਗਿਆ ਹੈ। ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ।
ਸਿਰਸਾ ਨੇ ਟਵੀਟ ਕਰ ਕਿਹਾ, “ਡੀਐਸਜੀਐਮਸੀ ਨੇ ਵਿਸ਼ਵ ਪੰਜਾਬੀ ਸੰਗਠਨ ਦੇ ਸਹਿਯੋਗ ਨਾਲ 182 ਅਫਗਾਨ ਹਿੰਦੂ-ਸਿੱਖ ਪ੍ਰਵਾਸੀਆਂ ਨੂੰ ਅੱਜ ਸ਼ਾਮ 4.30 ਵਜੇ ਨਵੀਂ ਦਿੱਲੀ ਵਿਖੇ ਚਾਰਟਰਡ ਉਡਾਣ ਰਾਹੀਂ ਭਾਰਤ ਲਿਆਂਦਾ ਗਿਆ। ਪ੍ਰਵਾਸੀਆਂ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਠ ਪਾਵਨ ਸਰੂਪ ਵੀ ਭਾਰਤ ਲਿਆਂਦੇ ਗਏ ਹਨ। ”
DSGMC in association with World Punjabi Organization brought 182 Afghan Hindu-Sikh migrants to India from Afghanistan in a chartered flight today at 4:30 PM at New Delhi
Apart from migrants, 8 Saroops of Sri Guru Granth Sahib Ji are also being brought to India.
Feeling blessed pic.twitter.com/XCQMLFFEcn
— Manjinder Singh Sirsa (@mssirsa) September 3, 2020
ਮਨਜਿੰਦਰ ਸਿਰਸਾ ਨੇ ਦੱਸਿਆ ਕਿ ਇਸ ਵਰ੍ਹੇ ਮਾਰਚ ਮਹੀਨੇ ਚ ਅਫ਼ਗਾਨਿਸਤਾਨ ‘ਚ ਗੁਰਦੁਆਰਾ ਸਾਹਿਬ ‘ਤੇ ਜੋ ਹਮਲਾ ਹੋਇਆ ਸੀ, ਉਸ ਨਾਲ ਸਿੱਖ ਅਤੇ ਹਿੰਦੂ ਪਰਿਵਾਰਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ। ਇਸ ਸਮੇਂ ਦੌਰਾਨ 450 ਤੋਂ ਜ਼ਿਆਦਾ ਪਰਿਵਾਰ ਦੇਸ਼ ਦੀ ਰਾਜਧਾਨੀ ਪਹੁੰਚ ਚੁੱਕੇ ਹਨ ਤੇ ਡੀਐੱਸਜੀਐੱਮਸੀ ਉਨ੍ਹਾਂ ਦਾ ਗੁਰਦੁਆਰਿਆਂ ਦੀਆਂ ਸਰਾਵਾਂ ‘ਚ ਰਹਿਣ ਦਾ ਇੰਤਜਾਮ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਦੇਸ਼ ‘ਚ ਨਾਗਰਿਕਤਾ ਸੋਧ ਐਕਟ ਲਾਗੂ ਹੋਣ ਤੋਂ ਬਾਅਦ, ਅਫਗਾਨਿਸਤਾਨ ਦੇ 11 ਸਿੱਖਾਂ ਦਾ ਪਹਿਲਾ ਸਮੂਹ 26 ਜੁਲਾਈ ਨੂੰ ਭਾਰਤ ਪਹੁੰਚਿਆ ਸੀ। ਮਨਜਿੰਦਰ ਸਿੰਘ ਸਿਰਸਾ ਨੇ ਇਸ ਜੱਥੇ ਦੇ ਸਿੱਖਾਂ ਦਾ ਭਰਵਾ ਸਵਾਗਤ ਕੀਤਾ ਸੀ ਅਤੇ ਕਿਹਾ ਸੀ ਕਿ ਤਾਲੀਬਾਨ ਦੇ ਅੱਤਵਾਦੀ ਹਮਲਿਆਂ ਦਾ ਸ਼ਿਕਾਰ ਹੋਏ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਦੇਸ਼ ‘ਚ ਰਹਿਣ ਦੀਆਂ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।