ਮਸਲਾ ਪਰਾਲੀ ਦਾ : ਵਿਰੋਧੀਆਂ ਨੇ ਘੇਰੀ ਆਪ ਸਰਕਾਰ

Global Team
2 Min Read

ਚੰਡੀਗੜ੍ਹ: ਆਏ ਦਿਨ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹਿੰਦੀ ਹੈ। ਤਾਜਾ ਮਾਮਲਾ ਪਰਾਲੀ ਦਾ ਹੈ । ਵਿਰੋਧੀ ਧਿਰ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ ਪੰਜਾਬ ‘ਚ ਪਰਾਲੀ ਸਾੜਨ ਦੀਆਂ ਰਿਕਾਰਡ 1,842 ਘਟਨਾਵਾਂ ਸਾਹਮਣੇ ਆਈਆਂ ਹਨ। ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ‘ਤੇ ਭਾਜਪਾ ਨੇ ‘ਆਪ’ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ‘ਗੂੜ੍ਹੀ ਨੀਂਦ’ ਤੋਂ ਜਾਗਣਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਉਹ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ‘ਚ ਨਾਕਾਮ ਰਹਿਣ ਲਈ ਪਿਛਲੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਸਨ ਅਤੇ ਦਿੱਲੀ ਦੇ ਪ੍ਰਦੂਸ਼ਣ ਲਈ ਇਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਸਨ।

ਭਾਜਪਾ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ”ਦਿੱਲੀ ਦੇ ਮੁੱਖ ਮੰਤਰੀ ਹੁਣ ਚੁੱਪ ਕਿਉਂ ਹਨ?”  ਇਸ ਲਈ ਉਨ੍ਹਾਂ ਵੱਲੋਂ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ। ਉਨ੍ਹਾਂ ਕਿਹਾ ਕਿ “ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਪਰੀਆਂ ਹਨ ਜੋ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀ “ਅਸਫ਼ਲਤਾ ਅਤੇ ਅਸੰਵੇਦਨਸ਼ੀਲਤਾ” ਨੂੰ ਦਰਸਾਉਂਦੀਆਂ ਹਨ।

ਉੱਧਰ ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਮੁੱਦੇ ‘ਤੇ ‘ਆਪ’ ਸਰਕਾਰ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਪੰਜਾਬ ‘ਚ ਪ੍ਰਦੂਸ਼ਣ ਚਿੰਤਾਜਨਕ ਪੱਧਰ ‘ਤੇ ਪਹੁੰਚ ਗਿਆ ਹੈ। ” ‘ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ”‘ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਨਾਲ ਬਿਲਕੁਲ ਢੁਕਦੀ ਹੈ।

Share This Article
Leave a Comment