1984 ਸਿੱਖ ਕਤਲੇਆਮ: ਦਿੱਲੀ ਦੀ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਪੇਸ਼ਗੀ ਵਾਰੰਟ ਕੀਤੇ ਜਾਰੀ

Global Team
1 Min Read

ਨਵੀਂ ਦਿੱਲੀ: 1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ ‘ਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ 28 ਜਨਵਰੀ ਲਈ ਪੇਸ਼ਗੀ ਵਾਰੰਟ ਜਾਰੀ ਕੀਤਾ ਹੈ। ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਸੱਜਣ ਕੁਮਾਰ ਨੂੰ ਪੇਸ਼ ਨਾ ਸਕਣ ਮਗਰੋਂ ਵਾਰੰਟ ਜਾਰੀ ਕੀਤੇ ਹਨ। ਸੱਜਣ ਕੁਮਾਰ ਦੰਗਿਆਂ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸਜ਼ਾ ਮਿਲਣ ਤੋਂ ਬਾਅਦ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਜ਼ਿਕਰਯੋਗ ਹੈ ਕਿ ਸੁਲਤਾਨਪੁਰੀ ਵਿੱਚ ਸੁਰਜੀਤ ਸਿੰਘ ਦੇ ਕਤਲ ਕੇਸ ਤੇ ਦੰਗੇ ਕਰਨ ਦੇ ਦੋਸ਼ਾਂ ਤਹਿਤ ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸਮੇਤ ਤਿੰਨ ਜਣਿਆਂ ’ਤੇ ਮੁਕੱਦਮਾ ਚੱਲ ਰਿਹਾ ਹੈ।

Share This Article
Leave a Comment