ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੰਦੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ ਸਜ਼ਾ ਮੁਲਤਵੀ ਕਰਨ ਦੀ ਅਪੀਲ ’ਤੇ ਅਗਲੇ ਸਾਲ ਮਈ ਵਿੱਚ ਸੁਣਵਾਈ ਕੀਤੀ ਜਾਵੇਗੀ। ਦੱਸ ਦੇਈਏ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਵਿਖੇ ਸੁਣਵਾਈ ਦੌਰਾਨ ਜ਼ਮਾਨਤ ਲਈ ਪਟੀਸ਼ਨ ਪਾਈ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ।
ਜਸਟਿਸ ਐੱਸ.ਏ.ਬੋਬੜੇ ਅਤੇ ਬੀ.ਆਰ.ਗਵੱਈ ਦੇ ਬੈਂਚ ਨੇ ਕਿਹਾ ਕਿ ਇਹ ਕੋਈ ਆਮ ਕੇਸ ਨਹੀਂ ਹੈ ਤੇ ਕੋਈ ਵੀ ਹੁਕਮ ਦੇਣ ਤੋਂ ਪਹਿਲਾਂ ਇਸ ਨੂੰ ਸੁਣਨ ਦੀ ਜ਼ਰੂਰਤ ਹੈ। ਦਿੱਲੀ ਹਾਈ ਕੋਰਟ ਵੱਲੋਂ ਉਪਰੋਕਤ ਸਜ਼ਾ ਸੁਣਾਏ ਜਾਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਸੀ।
ਦੱਸਣਯੋਗ ਹੈ ਕਿ ਸੱਜਣ ਕੁਮਾਰ ਨੂੰ 1984 ਵਿੱਚ ਦਿੱਲੀ ਦੇ ਰਾਜਨਗਰ ਇਲਾਕੇ ਵਿੱਚ 5 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਹੈ ਅਤੇ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਸੀ। ਜੱਜ ਐੱਸਏ ਬੇਬੜੇ ਅਤੇ ਬੀਆਰ ਗਵਾਈ ਦੀ ਬੈਂਚ ਨੇ ਕਿਹਾ ਕਿ ਇਹ ਕੋਈ ਸਧਾਰਣ ਮਾਮਲਾ ਨਹੀਂ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੇ ਹੁਕਮ ਨੂੰ ਜਾਰੀ ਕਰਨ ਤੋਂ ਪਹਿਲਾਂ ਸੁਣਵਾਈ ਜ਼ਰੂਰੀ ਹੈ।