ਨਵੀਂ ਦਿੱਲੀ: ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਨੇ 1984 ਦੇ ਸਿੱਖ ਕਤਲੇਆਮ ਨੂੰ ਲੈ ਕੇ ਬੁੱਧਵਾਰ ਨੂੰ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਪੀ.ਵੀ ਨਰਸਿਮ੍ਹਾ ਰਾਓ ਨੇ ਇੰਦਰ ਕੁਮਾਰ ਗੁਜਰਾਲ ਦੀ ਗੱਲ ‘ਤੇ ਧਿਆਨ ਦਿੱਤਾ ਹੁੰਦਾ ਤਾਂ 1984 ਵਿੱਚ ਹੋਏ ਸਿੱਖ ਵਿਰੋਧੀ ਹਮਲੇ ਦੀਆਂ ਘਟਨਾਵਾਂ ਨੂੰ ਟਾਲਿਆ ਜਾ ਸਕਦੀ ਸੀ।
ਮਨਮੋਹਨ ਸਿੰਘ ਨੇ ਇਹ ਗੱਲ ਦਿੱਲੀ ‘ਚ ਆਯੋਜਿਤ ਸਮਾਗਮ ‘ਚ ਕਹੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਗੁਜਰਾਲ ਨੇ ਨਰਸਿਮ੍ਹਾ ਰਾਓ ਨੂੰ ਇਸ ਸਬੰਧੀ ਸਲਾਹ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ 84 ਦੇ ਸਿੱਖ ਦੰਗੇ ਹੋ ਰਹੇ ਸਨ, ਗੁਜਰਾਲ ਜੀ ਉਸ ਸਮੇਂ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਦੇ ਕੋਲ ਗਏ ਸਨ । ਉਨ੍ਹਾਂ ਨੇ ਰਾਓ ਨੂੰ ਕਿਹਾ ਕਿ ਹਾਲਾਤ ਇੰਨੇ ਗੰਭੀਰ ਹਨ ਕਿ ਸਰਕਾਰ ਲਈ ਜਲਦ ਤੋਂ ਜਲਦ ਫੌਜ ਨੂੰ ਬੁਲਾਉਣਾ ਜ਼ਰੂਰੀ ਹੈ। ਜੇਕਰ ਰਾਓ ਨੇ ਗੁਜਰਾਲ ਦੀ ਸਲਾਹ ਮੰਨ ਕੇ ਜ਼ਰੂਰੀ ਕਾਰਵਾਈ ਕੀਤੀ ਹੁੰਦੀ ਤਾਂ ਸ਼ਾਇਦ 1984 ਦਾ ਕਤਲੇਆਮ ਨਾਂ ਹੁੰਦਾ ।