ਕਿਸਾਨਾਂ ਦਾ ਰੇਲ ਰੋਕੋ ਅੰਦੋਲਨ 19ਵੇਂ ਦਿਨ ‘ਚ ਪਹੁੰਚਿਆ, ਪੰਜਾਬ ਸਰਕਾਰ ਦੀ ਵਧੀ ਚਿੰਤਾ

TeamGlobalPunjab
1 Min Read

ਅੰਮ੍ਰਿਤਸਰ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿੱਚ ਕਿਸਾਨ ਲਗਾਤਾਰ ਅੰਦੋਲਨ ਕਰ ਰਹੇ ਹਨ। ਅੰਮ੍ਰਿਤਸਰ ‘ਚ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੱਕਾ ਮੋਰਚਾ ਲਾਇਆ ਹੋਇਆ ਹੈ। ਕਿਸਾਨ ਜਥੇਬੰਦੀ ਨੇ ਪਿਛਲੇ ਦਿਨਾਂ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ, ਜੋ ਅੱਜ ਅੰਦੋਲਨ 19ਵੇਂ ਦਿਨ ਚ ਪਹੁੰਚ ਗਿਆ ਹੈ।

ਇਸ ਅੰਦੋਲਨ ਦੀ ਅਗਵਾਈ ਕਿਸਾਨ ਲੀਡਰ ਸਵਰਣ ਸਿੰਘ ਪੰਧੇਰ ਕਰ ਰਹੇ ਹਨ। ਧਰਨਾ ਦੇ ਰਹੇ ਕਿਸਾਨਾਂ ਵੱਲੋਂ ਅੱਜ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਗਈ। ਰੇਲ ਰਸਤਾ ਬੰਦ ਹੋਣ ਕਾਰਨ ਪੰਜਾਬ ਵਿੱਚ ਕੋਈ ਵੀ ਯਾਤਰੀ ਟਰੇਨ ਜਾਂ ਮਾਲ ਗੱਡੀ ਨਹੀਂ ਆ ਰਹੀ ਜਿਸ ਕਾਰਨ ਪੰਜਾਬ ਸਰਕਾਰ ਨੇ ਪਾਵਰ ਪਲਾਂਟਾਂ ਵਿਚ ਕੋਲੇ ਦੀ ਘਾਟ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਪੰਜਾਬ ਸਰਕਾਰ ਮੁਤਾਬਕ ਪਾਵਰ ਪਲਾਂਟਾਂ ਵਿੱਚ ਸਿਰਫ ਦੋ ਦਿਨ ਦਾ ਹੀ ਕੋਲਾ ਬਚਿਆ ਹੈ। ਇਸ ਨਾਲ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ।

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਲ ਗੱਡੀਆਂ ਲਈ ਰੇਲਵੇ ਟਰੈਕ ਤੇ ਲਾਂਘਾ ਯਕੀਨੀ ਬਣਾਉਣ। ਕਿਸਾਨ ਜਥੇਬੰਦੀਆਂ ਵੱਲੋਂ ਇਹ ਫ਼ੈਸਲਾ ਚੰਡੀਗੜ੍ਹ ਵਿੱਚ ਸੱਦੀ ਗਈ ਮੀਟਿੰਗ ਦੌਰਾਨ ਲਿਆ ਜਾਵੇਗਾ।

Share this Article
Leave a comment