ਮੋਗਾ ‘ਚ ਆਕਸੀਜਨ ਸਿਲੰਡਰ ਫਟਣ ਕਾਰਨ 19 ਸਾਲਾ ਐਂਬੂਲੈਂਸ ਚਾਲਕ ਦੀ ਮੌਤ

TeamGlobalPunjab
1 Min Read

ਮੋਗਾ: ਮੋਗਾ ਵਿੱਚ ਬੀਤੀ ਦੇਰ ਰਾਤ ਆਕਸੀਜਨ ਸਿਲੰਡਰ ਫਟਣ ਕਾਰਨ ਐਂਬੂਲੈਂਸ ਚਾਲਕ ਸਤਨਾਮ ਸਿੰਘ (19) ਦੀ ਮੌਤ ਹੋ ਗਈ। ਐਂਬੂਲੈਂਸ ਡਰਾਈਵਰ  ਮਰੀਜ਼ ਨੂੰ ਆਕਸੀਜਨ ਸਿਲੰਡਰ ਲਗਾ ਰਿਹਾ ਸੀ, ਅਚਾਨਕ ਸਿਲੰਡਰ ਵਿੱਚ ਧਮਾਕਾ ਹੋ ਗਿਆ। ਡਰਾਈਵਰ ਨੂੰ ਮਥੁਰਾਦਾਸ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈਕੇ ਪੋਸਟਮਾਰਟਮ ਘਰ ਵਿਚ ਰੱਖਵਾ ਦਿੱਤਾ।

ਮਿਲੀ ਜਾਣਕਾਰੀ ਅਨੁਸਾਰ ਅਜਮੇਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਕੋਕਰੀ ਵਹਿਣੀਵਾਲ ਨੂੰ ਸ਼ਹਿਰ ਦੇ ਸਿੱਧੂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਮਰੀਜ਼ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਜਵਾਬ ਦੇ ਕੇ ਘਰ ਲਿਜਾਣ ਦੀ ਸਲਾਹ ਦਿੱਤੀ ਤਾਂ ਪਰਿਵਾਰਕ ਮੈਂਬਰ ਐਂਬੂਲੈਂਸ ਰਾਹੀਂ ਮਰੀਜ਼ ਨੂੰ ਘਰ ਲੈ ਗਏ। ਘਰ ਪਹੁੰਚਣ ਤੋਂ ਬਾਅਦ ਜਦੋਂ ਪਰਿਵਾਰ ਨੇ ਐਂਬੂਲੈਂਸ ਡਰਾਈਵਰ ਨੂੰ ਮਰੀਜ਼ ਨੂੰ ਆਕਸੀਜਨ ਲਗਾਉਣ ਦੀ ਬੇਨਤੀ ਕੀਤੀ ਤਾਂ ਆਕਸੀਜਨ ਲਗਾਉਂਦੇ ਸਮੇਂ ਸਿਲੰਡਰ ਫਟ ਗਿਆ ਅਤੇ ਅੱਗ ਲੱਗ ਗਈ। ਇਸ ਹਾਦਸੇ ਵਿੱਚ ਐਂਬੂਲੈਂਸ ਚਾਲਕ ਸਤਨਾਮ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਸਿਵਲ ਹਸਪਤਾਲ ਵਿੱਚ ਐਂਬੂਲੈਂਸ ਚਾਲਕ ਦੇ ਵਾਰਸਾਂ ਨੇ ਕਈ ਘੰਟੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ।

Share this Article
Leave a comment