ਪੀਜੀਆਈ ਚੰਡੀਗੜ੍ਹ ਤੋਂ ਆਈ ਖੁਸ਼ੀ ਦੀ ਖਬਰ, ਇਕ ਨੌਜਵਾਨ ਸਮੇਤ 18 ਮਹੀਨੇ ਦਾ ਬੱਚਾ ਹੋਇਆ ਦਰੁਸਤ

TeamGlobalPunjab
1 Min Read

ਚੰਡੀਗੜ੍ਹ : ਰਾਜਧਾਨੀ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸ ਕਾਰਨ ਜਿਥੇ ਰਾਜਧਾਨੀ ਵਿੱਚ 2 ਜਾਨਾਂ ਚਲੀਆਂ ਗਈਆਂ ਹਨ ਉਥੇ ਹੀ ਹੁਣ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ । ਜਾਣਕਾਰੀ ਮੁਤਾਬਕ ਇਥੇ ਅਜ ਦੋ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ ।

ਦਸ ਦੇਈਏ ਕਿ ਇਹ ਦੋਵੇਂ ਏਥੋਂ ਦੇ ਸੈਕਟਰ 30 ਦੇ ਰਹਿਣ ਵਾਲੇ ਸਨ। ਇਨ੍ਹਾਂ ਵਿਚ ਇਕ ਨੌਜਵਾਨ ਸਮੇਤ ਇਕ 18 ਮਹੀਨੇ ਦਾ ਬੱਚਾ ਵੀ ਸ਼ਾਮਲ ਹੈ । ਦਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੀਜੀਆਈ ਵਲੋਂ ਸਾਰੇ ਫੈਕਲਟੀ ਮੈਂਬਰਾਂ ਦੀਆਂ ਛੁੱਟੀਆਂ ਕੈਂਸਲ ਕਰ ਦਿਤੀਆਂ ਹਨ।

Share this Article
Leave a comment