ਮੁਲਤਾਨੀ ਮਾਮਲੇ ‘ਚ ਸਾਬਕਾ ਡੀਜੀਪੀ ਸੈਣੀ ਨੂੰ ਮੁਹਾਲੀ ਕੋਰਟ ਤੋਂ ਰਾਹਤ

TeamGlobalPunjab
2 Min Read

ਮੁਹਾਲੀ: ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੁਹਾਲੀ ਅਦਾਲਤ ਤੋਂ ਰਾਹਤ ਮਿਲੀ ਹੈ। ਸਮੇਧ ਸੈਣੀ ਵੱਲੋਂ ਲਗਾਈ ਗਈ ਕੱਚੀ ਜ਼ਮਾਨਤ ਵਿੱਚ ਮੋਹਾਲੀ ਅਦਾਲਤ ਨੇ ਦੋ ਦਿਨ ਦਾ ਵਾਧਾ ਕਰ ਦਿੱਤਾ ਹੈ।

ਜਿਸ ਤਹਿਤ ਸੈਣੀ ਨੂੰ ਅਗਲੇ ਦੋ ਦਿਨਾਂ ਲਈ ਆਰਜ਼ੀ ਰਾਹਤ ਮਿਲ ਗਈ ਹੈ। ਸੋਮਵਾਰ ਨੂੰ ਸੈਣੀ ਨੇ ਗ੍ਰਿਫਤਾਰੀ ਤੋਂ ਬਚਣ ਦੇ ਲਈ ਆਪਣੇ ਵਕੀਲਾਂ ਰਾਹੀਂ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਸੀ। ਕੋਰਟ ਨੇ ਪੰਜਾਬ ਪੁਲਿਸ ਨੂੰ ਮੁਲਤਾਨੀ ਮਾਮਲੇ ਵਿੱਚ ਧਾਰਾ 302 ਜੋੜਨ ਦੀ ਹਦਾਇਤ ਦਿੱਤੀ ਸੀ। ਜਿਸ ਕਰਕੇ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਬੇਨਤੀ ਕੀਤੀ ਗਈ ਸੀ।

ਅੱਜ ਡਿਊਟੀ ਮੈਜਿਸਟ੍ਰੇਟ ਸੰਜੇ ਅਗਨੀਹੋਤਰੀ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪ੍ਰਦੀਪ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕੀਤਾ। ਇਸ ਤੋਂ ਬਾਅਦ ਅਦਾਲਤ ਨੇ ਸੈਣੀ ਦੀ ਗ੍ਰਿਫਤਾਰੀ ‘ਤੇ ਪਹਿਲਾਂ ਲੱਗੀ ਰੋਕ ਦੀ ਮਿਆਦ ਨੂੰ ਦੋ ਦਿਨ ਦੇ ਲਈ ਹੋਰ ਵਧਾ ਦਿੱਤਾ।

ਸੁਮੇਧ ਸਿੰਘ ਸੈਣੀ ਖਿਲਾਫ 29 ਸਾਲ ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਉਸ ਨੂੰ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਕਰਨ ਦੇ ਇਲਜ਼ਾਮ ਹਨ। ਸਾਬਕਾ ਡੀਜੀਪੀ ਸੈਣੀ ਖਿਲਾਫ਼ ਮੁਹਾਲੀ ਦੇ ਮਟੌਰ ਥਾਣੇ ਵਿੱਚ ਕੇਸ ਵੀ ਦਰਜ ਹੈ ਅਤੇ ਅਦਾਲਤ ਨੇ ਪੁਲਿਸ ਨੂੰ ਧਾਰਾ 302 ਜੋੜਨ ਦੀ ਹਦਾਇਤ ਦਿੱਤੀ ਹੋਈ ਹੈ।

- Advertisement -

Share this Article
Leave a comment